ਅੰਮ੍ਰਿਤਸਰ ’ਚ ਦਿਲ ਕੰਬਾਊ ਵਾਰਦਾਤ! ਵਿਅਕਤੀ ਨੇ ਦੋ ਪਾਲਤੂ ਕੁੱਤਿਆਂ ਅਤੇ ਮਾਂ ਨੂੰ ਮਾਰੀ ਗੋਲੀ

Top Trending News ਪੰਜਾਬ

ਅੰਮ੍ਰਿਤਸਰ ’ਚ ਦਿਲ ਕੰਬਾਊ ਵਾਰਦਾਤ! ਵਿਅਕਤੀ ਨੇ ਦੋ ਪਾਲਤੂ ਕੁੱਤਿਆਂ ਅਤੇ ਮਾਂ ਨੂੰ ਮਾਰੀ ਗੋਲੀ

ਅੰਮ੍ਰਿਤਸਰ, 24 ਨਵੰਬਰ 2026: ਅੰਮ੍ਰਿਤਸਰ ਦੇ ਅਜਨਾਲਾ ਰੋਡ ਸਥਿਤ ਜੁਝਾਰ ਸਿੰਘ ਐਵੀਨਿਊ ਵਿਖੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਵਿਅਕਤੀ ਨੇ ਪਹਿਲਾਂ ਆਪਣੇ ਘਰ ਵਿੱਚ ਰੱਖੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰ ਦਿੱਤੀ ਅਤੇ ਬਾਅਦ ਵਿੱਚ ਆਪਣੀ ਬਜ਼ੁਰਗ ਮਾਂ ਦੀ ਵੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ।

ਮ੍ਰਿਤਕ ਵਿਅਕਤੀ ਦੀ ਪਛਾਣ ਭੁਪਿੰਦਰ ਸਿੰਘ (50) ਵਜੋਂ ਹੋਈ ਹੈ, ਜੋ ਕੁਝ ਸਮਾਂ ਪਹਿਲਾਂ ਇੰਗਲੈਂਡ ਤੋਂ ਵਾਪਸ ਪੰਜਾਬ ਪਰਤਿਆ ਸੀ। ਮੁੱਢਲੀ ਜਾਣਕਾਰੀ ਅਨੁਸਾਰ, ਉਹ ਨਸ਼ੇ ਦਾ ਆਦੀ ਦੱਸਿਆ ਜਾ ਰਿਹਾ ਹੈ। ਦੱਸਿਆ ਜਾਂਦਾ ਹੈ ਕਿ ਕਿਸੇ ਗੱਲੋਂ ਪੈਦਾ ਹੋਈ ਨਿਰਾਸ਼ਾ ਅਤੇ ਗੁੱਸੇ ਵਿੱਚ ਉਸ ਨੇ ਇਸ ਖੌਫ਼ਨਾਕ ਘਟਨਾ ਨੂੰ ਅੰਜਾਮ ਦਿੱਤਾ।

ਇੱਕੋ ਘਰ ਵਿੱਚ ਵਾਪਰੀ ਇਸ ਤੀਹਰੀ ਮੌਤ ਦੀ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਅਤੇ ਸੋਗ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਘਟਨਾ ਵਿੱਚ ਦੋ ਬੇਜ਼ੁਬਾਨ ਪਾਲਤੂ ਜਾਨਵਰਾਂ ਦੀ ਵੀ ਜਾਨ ਚਲੀ ਗਈ। ਇਸ ਘਟਨਾ ਨੇ ਪਰਿਵਾਰਕ ਸੁਰੱਖਿਆ ਅਤੇ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਮੁੜ ਸਵਾਲ ਖੜ੍ਹੇ ਕਰ ਦਿੱਤੇ ਹਨ।