ਪੰਜਾਬ ਚੋਣਾਂ 2027: ਅਕਾਲੀ-ਭਾਜਪਾ ਗੱਠਜੋੜ ਦਾ ਐਲਾਨ, ਸੁਖਬੀਰ ਬਾਦਲ ਹੋਣਗੇ ਮੁੱਖ ਮੰਤਰੀ ਅਹੁਦੇ ਦਾ ਚਿਹਰਾ!

Top Trending News ਪੰਜਾਬ ਰਾਸ਼ਟਰੀ

 

ਪੰਜਾਬ ਚੋਣਾਂ 2027: ਅਕਾਲੀ-ਭਾਜਪਾ ਗੱਠਜੋੜ ਦਾ ਐਲਾਨ, ਸੁਖਬੀਰ ਬਾਦਲ ਹੋਣਗੇ ਮੁੱਖ ਮੰਤਰੀ ਅਹੁਦੇ ਦਾ ਚਿਹਰਾ!

ਚੰਡੀਗੜ੍ਹ, 24 ਨਵੰਬਰ 2026: ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡਾ ਸਿਆਸੀ ਧਮਾਕਾ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਲਈ ਮੁੜ ਗੱਠਜੋੜ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਨਾਲ ਸੂਬੇ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਸੰਭਾਵਨਾ ਹੈ।

ਗੱਠਜੋੜ ਦਾ ਐਲਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ।

ਇਸ ਮੌਕੇ ਅਮਿਤ ਸ਼ਾਹ ਨੇ ਕਿਹਾ ਕਿ ਗੱਠਜੋੜ ਵਿੱਚ ਵੱਡੇ ਭਰਾ ਦੀ ਭੂਮਿਕਾ ਸ਼੍ਰੋਮਣੀ ਅਕਾਲੀ ਦਲ ਨਿਭਾਏਗਾ। ਉਨ੍ਹਾਂ ਇਹ ਵੀ ਕਿਹਾ ਕਿ ਵੱਡੇ ਭਰਾ ਦੀ ਜ਼ਿੰਮੇਵਾਰੀ ਨਿਭਾਉਣ ਵਾਲੀ ਪਾਰਟੀ ਦਾ ਆਗੂ ਹੀ ਮੁੱਖ ਮੰਤਰੀ ਦਾ ਚਿਹਰਾ ਹੁੰਦਾ ਹੈ।

ਅਮਿਤ ਸ਼ਾਹ ਦੇ ਇਸ ਬਿਆਨ ਨੂੰ ਸੁਖਬੀਰ ਸਿੰਘ ਬਾਦਲ ਨੂੰ 2027 ਦੀਆਂ ਚੋਣਾਂ ਲਈ ਗੱਠਜੋੜ ਦਾ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਬਣਾਏ ਜਾਣ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਇਸ ਸਬੰਧੀ ਰਸਮੀ ਐਲਾਨ ਦੀ ਪੁਸ਼ਟੀ ਹੋਣੀ ਅਜੇ ਬਾਕੀ ਹੈ।

ਇਸ ਗੱਠਜੋੜ ਨਾਲ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਲਈ ਨਵੀਂ ਸਿਆਸੀ ਚੁਣੌਤੀ ਖੜ੍ਹੀ ਹੋ ਸਕਦੀ ਹੈ। ਹੁਣ ਦੇਖਣਾ ਹੋਵੇਗਾ ਕਿ ਇਹ ਸਾਂਝ 2027 ਦੀਆਂ ਚੋਣਾਂ ਵਿੱਚ ਕਿੰਨਾ ਅਸਰ ਦਿਖਾਉਂਦੀ ਹੈ।