World Breaking: ਬੰਗਲਾਦੇਸ਼ ’ਚ ਮੁੜ ਭੜਕੀ ਹਿੰਸਾ, ਸ਼ੇਖ ਹਸੀਨਾ ਦੀ ਪਾਰਟੀ ਦੇ 30 ਤੋਂ ਵੱਧ ਕਾਰਕੁਨ ਜ਼ਖ਼ਮੀ

Top Trending News ਕੌਮਾਂਤਰੀ

 

World Breaking: ਬੰਗਲਾਦੇਸ਼ ’ਚ ਮੁੜ ਭੜਕੀ ਹਿੰਸਾ, ਸ਼ੇਖ ਹਸੀਨਾ ਦੀ ਪਾਰਟੀ ਦੇ 30 ਤੋਂ ਵੱਧ ਕਾਰਕੁਨ ਜ਼ਖ਼ਮੀ

ਢਾਕਾ 24 ਨਵੰਬਰ 2026

ਬੰਗਲਾਦੇਸ਼ ਵਿੱਚ ਇੱਕ ਵਾਰ ਫਿਰ ਹਿੰਸਕ ਘਟਨਾ ਵਾਪਰੀ ਹੈ। ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਜੱਦੀ ਜ਼ਿਲ੍ਹੇ ਗੋਪਾਲਗੰਜ ਵਿੱਚ ਉਨ੍ਹਾਂ ਦੀ ਪਾਰਟੀ ਅਵਾਮੀ ਲੀਗ ਦੇ ਕਾਰਕੁਨਾਂ ’ਤੇ ਹਮਲਾ ਕੀਤਾ ਗਿਆ, ਜਿਸ ਦੌਰਾਨ 30 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ। ਹਮਲਾਵਰਾਂ ਵੱਲੋਂ ਦੇਸੀ ਬੰਬ ਸੁੱਟੇ ਜਾਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ।

ਮੁੱਢਲੀਆਂ ਰਿਪੋਰਟਾਂ ਅਨੁਸਾਰ, ਇਸ ਹਮਲੇ ਦੌਰਾਨ ਗੋਪਾਲਗੰਜ ਵਿੱਚ ਕਈ ਘਰਾਂ ਅਤੇ ਦੁਕਾਨਾਂ ਦੀ ਭੰਨ-ਤੋੜ ਵੀ ਕੀਤੀ ਗਈ। ਅਚਾਨਕ ਹੋਈ ਇਸ ਹਿੰਸਕ ਘਟਨਾ ਕਾਰਨ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ।

ਦੱਸਣਯੋਗ ਹੈ ਕਿ ਗੋਪਾਲਗੰਜ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਜੱਦੀ ਜ਼ਿਲ੍ਹਾ ਹੈ ਅਤੇ ਇੱਥੇ ਉਨ੍ਹਾਂ ਦੀ ਪਾਰਟੀ ਅਵਾਮੀ ਲੀਗ ਦਾ ਪ੍ਰਭਾਵ ਰਿਹਾ ਹੈ। ਪਾਰਟੀ ਦੇ ਕਾਰਕੁਨਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਇਸ ਹਮਲੇ ਨੇ ਬੰਗਲਾਦੇਸ਼ ਵਿੱਚ ਮੁੜ ਸਿਆਸੀ ਹਿੰਸਾ ਨੂੰ ਲੈ ਕੇ ਚਿੰਤਾਵਾਂ ਵਧਾ ਦਿੱਤੀਆਂ ਹਨ।

ਫਿਲਹਾਲ ਹਮਲੇ ਦੇ ਕਾਰਨਾਂ ਅਤੇ ਇਸ ਪਿੱਛੇ ਸ਼ਾਮਲ ਵਿਅਕਤੀਆਂ ਬਾਰੇ ਵਿਸਥਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।