AAP ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਸਦਮਾ: ਵੱਡੇ ਭਰਾ ਦਾ ਦੇਹਾਂਤ

Top Trending News ਪੰਜਾਬ
  • AAP ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਸਦਮਾ: ਵੱਡੇ ਭਰਾ ਦਾ ਦੇਹਾਂਤ

ਮੋਗਾ, 25 ਨਵੰਬਰ (ਦੇਸ਼ ਕਲਿੱਕ ਬਿਊਰੋ): ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਗੁਰਪ੍ਰੀਤ ਸਿੰਘ ਬਿਲਾਸਪੁਰ ਦਾ ਮੰਗਲਵਾਰ ਰਾਤ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ।

ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅਮ੍ਰਿਤਪਾਲ ਸਿੰਘ ਦੀਨਾ ਸਾਹਿਬ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦਾ ਅੰਤਿਮ ਸਸਕਾਰ ਬੁੱਧਵਾਰ ਯਾਨੀ ਅੱਜ ਦੁਪਹਿਰ 2 ਵਜੇ ਉਨ੍ਹਾਂ ਦੇ ਜੱਦੀ ਪਿੰਡ ਬਿਲਾਸਪੁਰ ਵਿਖੇ ਕੀਤਾ ਗਿਆ।

ਰੰਗਮੰਚ ਅਤੇ ਪੱਤਰਕਾਰੀ ਨਾਲ ਵੀ ਰਿਹਾ ਨਾਤਾ
ਗੁਰਪ੍ਰੀਤ ਸਿੰਘ ਬਿਲਾਸਪੁਰ ਕਲਾ ਅਤੇ ਸਾਹਿਤ ਦੇ ਖੇਤਰ ਵਿੱਚ ਸਰਗਰਮ ਰਹੇ। ਉਹ ਲੰਬੇ ਸਮੇਂ ਤੱਕ ਰੰਗਮੰਚ ਨਾਲ ਜੁੜੇ ਰਹੇ ਅਤੇ ਕੁਝ ਸਮਾਂ ਪੱਤਰਕਾਰੀ ਦੇ ਖੇਤਰ ਵਿੱਚ ਵੀ ਕੰਮ ਕੀਤਾ। ਉਨ੍ਹਾਂ ਦੇ ਦੇਹਾਂਤ ’ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਗਈ ਹੈ।