ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ ! ਸਰਕਾਰ ਨੇ ਵਧਾਇਆ ਗੰਨੇ ਦਾ ਭਾਅ

Top Trending News ਪੰਜਾਬ
  • ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ ! ਸਰਕਾਰ ਨੇ ਵਧਾਇਆ ਗੰਨੇ ਦਾ ਭਾਅ

ਚੰਡੀਗੜ੍ਹ, 25 ਨਵੰਬਰ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਸਰਕਾਰ ਨੇ ਨਵਾਂ ਭਾਅ ਤੈਅ ਕਰ ਦਿੱਤਾ ਹੈ। ਸਾਲ 2026-27 ਲਈ ਗੰਨੇ ਦੀ ਕੀਮਤ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਪੋਸਟ ਸਾਂਝੀ ਕਰਦਿਆਂ ਇਹ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਕੀਮਤ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀਆਂ ਖੰਡ ਮਿੱਲਾਂ 25 ਨਵੰਬਰ 2026 ਤੋਂ ਚਾਲੂ ਹੋ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਅਤੇ ਉਨ੍ਹਾਂ ਦੀਆਂ ਫ਼ਸਲਾਂ ਦਾ ਉਚਿਤ ਮੁੱਲ ਦਿਵਾਉਣ ਲਈ ਵਚਨਬੱਧ ਹੈ।