ਮੋਗਾ ’ਚ ਅੱਜ AAP ਦੀ ਮਹਾਂਰੈਲੀ, 2027 ਦੀਆਂ ਚੋਣਾਂ ਲਈ ਪਾਰਟੀ ਕਰੇਗੀ ਚੋਣ ਮੁਹਿੰਮ ਦਾ ਆਗਾਜ਼

Top Trending News ਦਿੱਲੀ ਪੰਜਾਬ ਰਾਸ਼ਟਰੀ

 

ਮੋਗਾ ’ਚ ਅੱਜ AAP ਦੀ ਮਹਾਂਰੈਲੀ, 2027 ਦੀਆਂ ਚੋਣਾਂ ਲਈ ਪਾਰਟੀ ਕਰੇਗੀ ਚੋਣ ਮੁਹਿੰਮ ਦਾ ਆਗਾਜ਼

ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸੀਨੀਅਰ ਆਗੂ ਕਰਨਗੇ ਸ਼ਿਰਕਤ; ਸਰਕਾਰ ਦਾ ਪੰਜ ਸਾਲਾ ਰਿਪੋਰਟ ਕਾਰਡ ਪੇਸ਼ ਕੀਤੇ ਜਾਣ ਦੀ ਸੰਭਾਵਨਾ

ਮੋਗਾ, 26 ਨਵੰਬਰ 2026: ਆਮ ਆਦਮੀ ਪਾਰਟੀ ਵੱਲੋਂ ਅੱਜ ਮੋਗਾ ਵਿਖੇ ਵਿਸ਼ਾਲ ਮਹਾਂਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਰਾਹੀਂ ਪਾਰਟੀ ਵੱਲੋਂ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਮੁਹਿੰਮ ਦਾ ਆਗਾਜ਼ ਕੀਤਾ ਜਾਵੇਗਾ। ਰੈਲੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦੇ ਸ਼ਾਮਲ ਹੋਣ ਦੀ ਉਮੀਦ ਹੈ।

ਇਸ ਸਮਾਗਮ ਨੂੰ ਲੈ ਕੇ ਪਾਰਟੀ ਵੱਲੋਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਰੈਲੀ ਲਈ ਕਰੀਬ 125 ਏਕੜ ਜ਼ਮੀਨ ਵਿੱਚ ਵਿਸ਼ਾਲ ਪੰਡਾਲ ਤਿਆਰ ਕੀਤਾ ਗਿਆ ਹੈ। ਇਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੇ ਪਹੁੰਚਣ ਦੀ ਸੰਭਾਵਨਾ ਹੈ।

ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਦੇ ਪੰਜ ਸਾਲਾਂ ਦੇ ਕੰਮਕਾਜ ਦਾ ਰਿਪੋਰਟ ਕਾਰਡ ਲੋਕਾਂ ਸਾਹਮਣੇ ਰੱਖੇ ਜਾਣ ਦੀ ਵੀ ਚਰਚਾ ਹੈ। ਇਸ ਦੇ ਨਾਲ ਹੀ ਪਾਰਟੀ ਆਗੂਆਂ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀ ਰਣਨੀਤੀ ਅਤੇ ਭਵਿੱਖੀ ਯੋਜਨਾਵਾਂ ਬਾਰੇ ਵੀ ਵਿਚਾਰ ਰੱਖੇ ਜਾਣ ਦੀ ਸੰਭਾਵਨਾ ਹੈ।