ਵੱਡੀ ਖ਼ਬਰ: ਮੋਗਾ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨਸ਼ੇੜੀ ਪੁੱਤ ਨੇ ਪੈਸੇ ਨਾ ਮਿਲਣ ’ਤੇ ਪਿਤਾ ਦਾ ਗੋਲੀ ਮਾਰ ਕੇ ਕੀਤਾ ਕਤਲ

Top Trending News ਪੰਜਾਬ

 

ਵੱਡੀ ਖ਼ਬਰ: ਮੋਗਾ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨਸ਼ੇੜੀ ਪੁੱਤ ਨੇ ਪੈਸੇ ਨਾ ਮਿਲਣ ’ਤੇ ਪਿਤਾ ਦਾ ਗੋਲੀ ਮਾਰ ਕੇ ਕੀਤਾ ਕਤਲ

ਮੋਗਾ 26 ਨਵੰਬਰ 2026- ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਪੁੱਤਰ ਨੇ ਕਥਿਤ ਤੌਰ ’ਤੇ ਆਪਣੇ ਹੀ 70 ਸਾਲਾ ਪਿਤਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮੁੱਢਲੀ ਜਾਣਕਾਰੀ ਅਨੁਸਾਰ ਮੁਲਜ਼ਮ ਨਸ਼ੇ ਦਾ ਆਦੀ ਦੱਸਿਆ ਜਾ ਰਿਹਾ ਹੈ ਅਤੇ ਉਹ ਆਪਣੇ ਪਿਤਾ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਸੀ।

ਦੱਸਿਆ ਜਾ ਰਿਹਾ ਹੈ ਕਿ ਪਿਤਾ ਵੱਲੋਂ ਪੈਸੇ ਦੇਣ ਤੋਂ ਇਨਕਾਰ ਕਰਨ ’ਤੇ ਪੁੱਤਰ ਗੁੱਸੇ ਵਿੱਚ ਆ ਗਿਆ ਅਤੇ ਉਸ ਨੇ ਕਥਿਤ ਤੌਰ ’ਤੇ ਆਪਣੇ ਪਿਤਾ ’ਤੇ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਾਰਨ ਬਜ਼ੁਰਗ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੋਗਾ ਪੁਲਿਸ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ।

ਪੁਲਿਸ ਨੇ ਮ੍ਰਿਤਕ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।