ਮੋਗਾ ਰੈਲੀ ‘ਚ ਕੇਜਰੀਵਾਲ ਦਾ ਦਾਅਵਾ! ਭਗਵੰਤ ਮਾਨ ਸਰਕਾਰ ਨੇ ਪੂਰੀਆਂ ਕੀਤੀਆਂ ਸਾਰੀਆਂ ਗਾਰੰਟੀਆਂ

Top Trending News ਪੰਜਾਬ

ਮੋਗਾ ਰੈਲੀ ‘ਚ ਕੇਜਰੀਵਾਲ ਦਾ ਦਾਅਵਾ! ਭਗਵੰਤ ਮਾਨ ਸਰਕਾਰ ਨੇ ਪੂਰੀਆਂ ਕੀਤੀਆਂ ਸਾਰੀਆਂ ਗਾਰੰਟੀਆਂ

ਮਹਿਲਾਵਾਂ ਦੇ ਖਾਤਿਆਂ ‘ਚ 1 ਦਸੰਬਰ ਤੱਕ ਪਹੁੰਚੇਗੀ ਸਤਿਕਾਰ ਯੋਜਨਾ ਦੀ ਰਕਮ: ਕੇਜਰੀਵਾਲ

ਸੰਵਿਧਾਨ ਦੀ ਰਾਖੀ ਦੀ ਜ਼ਿੰਮੇਵਾਰੀ ਹੁਣ ‘ਆਪ’ ਦੇ ਮੋਢਿਆਂ ‘ਤੇ: ਮੋਗਾ ਰੈਲੀ ‘ਚ ਬੋਲੇ ਕੇਜਰੀਵਾਲ

ਮੋਗਾ ‘ਚ ‘ਆਪ’ ਦਾ ਸ਼ਕਤੀ ਪ੍ਰਦਰਸ਼ਨ, ਕੇਜਰੀਵਾਲ ਨੇ ਗਿਣਵਾਈਆਂ ਸਰਕਾਰ ਦੀਆਂ ਪ੍ਰਾਪਤੀਆਂ

ਮੋਗਾ, 26 ਨਵੰਬਰ 2026- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੋਗਾ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕਾਂ, ਸਿੱਖਿਆ ਅਤੇ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਸਰਕਾਰ ਨੇ ਕਈ ਕਦਮ ਚੁੱਕੇ ਹਨ।

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ ਦਿੱਤੇ ਜਾ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਜਿਨ੍ਹਾਂ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਅਜੇ ਰਾਸ਼ੀ ਨਹੀਂ ਪਹੁੰਚੀ, ਉਨ੍ਹਾਂ ਨੂੰ 1 ਦਸੰਬਰ ਤੱਕ ਪੈਸੇ ਮਿਲ ਜਾਣਗੇ। ਉਨ੍ਹਾਂ ਮੁਤਾਬਕ ਤਿੰਨ ਮਹੀਨਿਆਂ ਦੀ 3,000 ਰੁਪਏ ਦੀ ਰਕਮ ਇਕੱਠੀ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ।

ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦਾ ਖਜ਼ਾਨਾ ਖਾਲੀ ਕਰ ਦਿੱਤਾ ਸੀ, ਜਦਕਿ ਮੌਜੂਦਾ ਸਰਕਾਰ ਨੇ ਇਮਾਨਦਾਰੀ ਨਾਲ ਵਿੱਤੀ ਪ੍ਰਬੰਧ ਸੁਧਾਰੇ ਹਨ।

26 ਨਵੰਬਰ ਨੂੰ ਸੰਵਿਧਾਨ ਦਿਵਸ ਅਤੇ ‘ਆਪ’ ਦੇ ਸਥਾਪਨਾ ਦਿਵਸ ਨਾਲ ਜੋੜਦਿਆਂ ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਰਾਖੀ ਕਰਨਾ ਪਾਰਟੀ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਮਹਿਲਾਵਾਂ ਨੂੰ ਪਰਿਵਾਰਕ ਮੈਂਬਰਾਂ ਨੂੰ ਵੀ ਪਾਰਟੀ ਨਾਲ ਜੋੜਨ ਦੀ ਅਪੀਲ ਕੀਤੀ।