Weather Update: ਦੇਸ਼ ਭਰ ’ਚ ਬਦਲੇਗਾ ਮੌਸਮ ਦਾ ਮਿਜ਼ਾਜ, ਉੱਤਰੀ ਭਾਰਤ ’ਚ ਵਧੇਗੀ ਠੰਢ, ਦੱਖਣ ਦੇ 5 ਸੂਬਿਆਂ ’ਚ ਮੀਂਹ ਦਾ ਅਲਰਟ

Top Trending News ਪੰਜਾਬ

 

Weather Update: ਦੇਸ਼ ਭਰ ’ਚ ਬਦਲੇਗਾ ਮੌਸਮ ਦਾ ਮਿਜ਼ਾਜ, ਉੱਤਰੀ ਭਾਰਤ ’ਚ ਵਧੇਗੀ ਠੰਢ, ਦੱਖਣ ਦੇ 5 ਸੂਬਿਆਂ ’ਚ ਮੀਂਹ ਦਾ ਅਲਰਟ

ਦਿੱਲੀ 26 ਨਵੰਬਰ 2026- ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਉੱਤਰੀ ਭਾਰਤ ਵਿੱਚ ਠੰਢ ਦਾ ਪ੍ਰਭਾਵ ਲਗਾਤਾਰ ਵਧ ਰਿਹਾ ਹੈ, ਜਦਕਿ ਦੱਖਣੀ ਭਾਰਤ ਦੇ ਪੰਜ ਸੂਬਿਆਂ ਵਿੱਚ ਮੀਂਹ ਅਤੇ ਗਰਜ-ਚਮਕ ਦੀ ਸੰਭਾਵਨਾ ਜਤਾਈ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਦਿੱਲੀ-NCR ਸਮੇਤ ਕਈ ਇਲਾਕਿਆਂ ਵਿੱਚ ਸਵੇਰ ਸਮੇਂ ਹਲਕਾ ਕੋਹਰਾ ਪੈ ਸਕਦਾ ਹੈ ਅਤੇ ਘੱਟੋ-ਘੱਟ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੇ ਆਸਾਰ ਹਨ।

ਦਿੱਲੀ ਵਿੱਚ 25 ਨਵੰਬਰ ਨੂੰ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਠੰਢਾ ਦਿਨ ਦਰਜ ਕੀਤਾ ਗਿਆ। ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਵੀ ਰਾਤਾਂ ਅਤੇ ਸਵੇਰ ਵੇਲੇ ਠੰਢ ਵਧ ਰਹੀ ਹੈ। ਇਸ ਦੇ ਨਾਲ ਹੀ ਦਿੱਲੀ-NCR ਵਿੱਚ ਪ੍ਰਦੂਸ਼ਣ ਅਤੇ ਸਮੌਗ ਦੀ ਸਮੱਸਿਆ ਬਣੀ ਰਹਿਣ ਦਾ ਖਦਸ਼ਾ ਹੈ।

ਦੂਜੇ ਪਾਸੇ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਦੇ ਉੱਚੇ ਇਲਾਕਿਆਂ ਵਿੱਚ ਬਰਫ਼ਬਾਰੀ ਜਾਰੀ ਹੈ। ਉੱਥੇ ਹੀ ਤਾਮਿਲਨਾਡੂ, ਆਂਧਰਾ ਪ੍ਰਦੇਸ਼, ਕਰਨਾਟਕ, ਕੇਰਲ ਅਤੇ ਤੇਲੰਗਾਨਾ ਵਿੱਚ 26 ਨਵੰਬਰ ਤੋਂ ਅਗਲੇ ਕੁਝ ਦਿਨਾਂ ਦੌਰਾਨ ਵੱਖ-ਵੱਖ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਬਦਲਦੇ ਮੌਸਮ ਦੇ ਮੱਦੇਨਜ਼ਰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।