ਵੱਡੀ ਖ਼ਬਰ: ਸਸਪੈਂਡ DIG ਭੁੱਲਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ IPS ਸਵਪਨ ਸ਼ਰਮਾ ED ਸਾਹਮਣੇ ਪੇਸ਼

Top Trending News ਪੰਜਾਬ

 

ਵੱਡੀ ਖ਼ਬਰ: ਸਸਪੈਂਡ DIG ਭੁੱਲਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ IPS ਸਵਪਨ ਸ਼ਰਮਾ ED ਸਾਹਮਣੇ ਪੇਸ਼

ਚੰਡੀਗੜ੍ਹ, 27 ਨਵੰਬਰ 2026- ਪੰਜਾਬ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਸਵਪਨ ਸ਼ਰਮਾ ਵੀਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਚੰਡੀਗੜ੍ਹ ਸਥਿਤ ਖੇਤਰੀ ਦਫ਼ਤਰ ਵਿੱਚ ਪੇਸ਼ ਹੋਏ। ਉਹ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ।

ਮਿਲੀ ਜਾਣਕਾਰੀ ਅਨੁਸਾਰ, ਕੇਂਦਰੀ ਜਾਂਚ ਏਜੰਸੀ ਵੱਲੋਂ ਜਾਰੀ ਸੰਮਨ ਦੇ ਜਵਾਬ ਵਿੱਚ ਸਵਪਨ ਸ਼ਰਮਾ ਈਡੀ ਦੇ ਦਫ਼ਤਰ ਪਹੁੰਚੇ। ਸੂਤਰਾਂ ਮੁਤਾਬਕ, ਜਾਂਚ ਅਧਿਕਾਰੀਆਂ ਵੱਲੋਂ ਉਨ੍ਹਾਂ ਤੋਂ ਇਸ ਮਾਮਲੇ ਵਿੱਚ ਨਾਮਜ਼ਦ ਵਿਚੋਲੇ ਕ੍ਰਿਸ਼ਨਾ ਸ਼ਾਰਦਾ ਨਾਲ ਕਥਿਤ ਸਬੰਧਾਂ ਅਤੇ ਕੁਝ ਸ਼ੱਕੀ ਵਿੱਤੀ ਲੈਣ-ਦੇਣ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਮਾਮਲੇ ਵਿੱਚ ਈਡੀ ਵੱਲੋਂ ਵਿੱਤੀ ਲੈਣ-ਦੇਣ ਦੀਆਂ ਕੜੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਸਵਪਨ ਸ਼ਰਮਾ ਦੀ ਪੇਸ਼ੀ ਨੂੰ ਇਸੇ ਜਾਂਚ ਦੀ ਅਹਿਮ ਕੜੀ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਉਨ੍ਹਾਂ ਦੀ ਭੂਮਿਕਾ ਸਬੰਧੀ ਕੋਈ ਅਧਿਕਾਰਤ ਨਤੀਜਾ ਸਾਹਮਣੇ ਨਹੀਂ ਆਇਆ ਹੈ।