ਵੱਡੀ ਖ਼ਬਰ: ਸੁਪਰੀਮ ਕੋਰਟ ਵੱਲੋਂ ‘AAP’ ਦੇ ਸਾਬਕਾ ਵਿਧਾਇਕ ਨੂੰ ਜ਼ਮਾਨਤ!

Top Trending News ਦਿੱਲੀ ਰਾਸ਼ਟਰੀ

 

ਵੱਡੀ ਖ਼ਬਰ: ਸੁਪਰੀਮ ਕੋਰਟ ਵੱਲੋਂ ‘AAP’ ਦੇ ਸਾਬਕਾ ਵਿਧਾਇਕ ਨੂੰ ਜ਼ਮਾਨਤ!

ਨਵੀਂ ਦਿੱਲੀ 26 ਨਵੰਬਰ 2026- ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਵਿਧਾਇਕ ਨਰੇਸ਼ ਬਾਲਿਆਨ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸਰਵਉੱਚ ਅਦਾਲਤ ਨੇ ਮਹਾਰਾਸ਼ਟਰ ਸੰਗਠਿਤ ਅਪਰਾਧ ਰੋਕਥਾਮ ਕਾਨੂੰਨ (ਮਕੋਕਾ) ਤਹਿਤ ਦਰਜ ਮਾਮਲੇ ਵਿੱਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ।

ਨਰੇਸ਼ ਬਾਲਿਆਨ ਨੂੰ ਗੈਂਗਸਟਰ ਕਪਿਲ ਸਾਂਗਵਾਨ ਉਰਫ਼ ਨੰਦੂ ਵੱਲੋਂ ਚਲਾਏ ਜਾ ਰਹੇ ਕਥਿਤ ਸੰਗਠਿਤ ਅਪਰਾਧੀ ਗਿਰੋਹ ਨਾਲ ਸਬੰਧ ਹੋਣ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਂਚ ਏਜੰਸੀਆਂ ਵੱਲੋਂ ਉਨ੍ਹਾਂ ’ਤੇ ਇਸ ਅਪਰਾਧਿਕ ਗਿਰੋਹ ਨਾਲ ਸੰਪਰਕ ਰੱਖਣ ਦੇ ਦੋਸ਼ ਲਗਾਏ ਗਏ ਸਨ।

ਇਸ ਮਾਮਲੇ ਵਿੱਚ ਬਾਲਿਆਨ ਨੇ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਸੀ, ਪਰ 3 ਅਗਸਤ 2026 ਨੂੰ ਹਾਈ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਸੀ।

ਹੁਣ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਨਜ਼ੂਰ ਕੀਤੇ ਜਾਣ ਨਾਲ ਉਨ੍ਹਾਂ ਨੂੰ ਕਾਨੂੰਨੀ ਰਾਹਤ ਮਿਲੀ ਹੈ।