- ਮਾਨਸਾ ਤੋਂ ਡਾਕਟਰ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ
ਮਾਨਸਾ, 27 ਨਵੰਬਰ (ਦੇਸ਼ ਕਲਿੱਕ ਬਿਊਰੋ): ਮਾਨਸਾ ਦੇ ਹਲਕਾ ਬੁੱਢਲਾਡਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ, ਨਾਮਵਰ ਡਾਕਟਰ ਅਤੇ 2017 ਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਰਹੇ ਡਾ. ਨਿਸ਼ਾਨ ਸਿੰਘ ਹਾਕਮਵਾਲਾ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ ਹੈ ਅਤੇ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਵੱਲੋਂ ਉਨ੍ਹਾਂ ਦਾ ਕਾਂਗਰਸ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ ਗਿਆ।





