News Flash: ਜਗਜੋਤ ਸਿੰਘ ਲਾਲੀ ਕੇਂਦਰ ਸਰਕਾਰ ਦੇ ਲਿਟੀਗੇਸ਼ਨ ਇੰਚਾਰਜ ਨਿਯੁਕਤ

Top Trending News ਪੰਜਾਬ

 

News Flash: ਜਗਜੋਤ ਸਿੰਘ ਲਾਲੀ ਕੇਂਦਰ ਸਰਕਾਰ ਦੇ ਲਿਟੀਗੇਸ਼ਨ ਇੰਚਾਰਜ ਨਿਯੁਕਤ

ਚੰਡੀਗੜ੍ਹ, 27 ਨਵੰਬਰ 2026: ਜਗਜੋਤ ਸਿੰਘ ਲਾਲੀ ਨੂੰ ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁਕੱਦਮਿਆਂ ਦੀ ਪੈਰਵੀ ਸਬੰਧੀ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਦੀ ਇਸ ਨਿਯੁਕਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਜਗਜੋਤ ਸਿੰਘ ਲਾਲੀ ਇਸ ਸਮੇਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਡਿਪਟੀ ਸਾਲਿਸਟਰ ਜਨਰਲ ਆਫ਼ ਇੰਡੀਆ (ਡੀਐੱਸਜੀਆਈ) ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਨਵੀਂ ਜ਼ਿੰਮੇਵਾਰੀ ਤਹਿਤ ਉਹ ਹਾਈ ਕੋਰਟ ਵਿੱਚ ਕੇਂਦਰ ਸਰਕਾਰ ਨਾਲ ਸਬੰਧਤ ਮੁਕੱਦਮਿਆਂ ਦੀ ਪੈਰਵੀ ਅਤੇ ਕਾਨੂੰਨੀ ਕਾਰਵਾਈ ਦੇ ਪ੍ਰਬੰਧ ਦੀ ਜ਼ਿੰਮੇਵਾਰੀ ਸੰਭਾਲਣਗੇ।

ਇਸ ਨਿਯੁਕਤੀ ਨੂੰ ਕੇਂਦਰ ਸਰਕਾਰ ਦੇ ਕਾਨੂੰਨੀ ਮਾਮਲਿਆਂ ਦੇ ਪ੍ਰਬੰਧਨ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਹਾਈ ਕੋਰਟ ਵਿੱਚ ਕੇਂਦਰ ਸਰਕਾਰ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਸੁਚੱਜੀ ਪੈਰਵੀ ਅਤੇ ਸਰਕਾਰੀ ਪੱਖ ਦੀ ਨੁਮਾਇੰਦਗੀ ਵਿੱਚ ਇਸ ਅਹੁਦੇ ਦੀ ਅਹਿਮ ਭੂਮਿਕਾ ਹੁੰਦੀ ਹੈ।