ਵੱਡੀ ਖ਼ਬਰ: ਭਿਆਨਕ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

Top Trending News ਰਾਸ਼ਟਰੀ

 

ਵੱਡੀ ਖ਼ਬਰ: ਭਿਆਨਕ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਜੰਮੂ-ਕਸ਼ਮੀਰ ’ਚ ਦਰਦਨਾਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ; 11 ਸਾਲਾ ਬੱਚੀ ਗੰਭੀਰ ਜ਼ਖ਼ਮੀ

ਸ੍ਰੀਨਗਰ 28 ਨਵੰਬਰ 2026- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਰਾਤ ਨੂੰ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ, ਜਦਕਿ 11 ਸਾਲਾ ਬੱਚੀ ਗੰਭੀਰ ਜ਼ਖ਼ਮੀ ਹੋ ਗਈ। ਇਹ ਹਾਦਸਾ ਉੜੀ ਦੇ ਗੋਹਲਨ ਇਲਾਕੇ ਵਿੱਚ ਉਸ ਸਮੇਂ ਵਾਪਰਿਆ, ਜਦੋਂ ਪੰਜ ਸਵਾਰੀਆਂ ਵਾਲਾ ਇੱਕ ਚਾਰ ਪਹੀਆ ਵਾਹਨ ਹਾਦਸਾਗ੍ਰਸਤ ਹੋ ਗਿਆ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕਾਂ ਅਤੇ ਬਚਾਅ ਕਰਮਚਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਵਾਹਨ ਵਿੱਚੋਂ ਬਾਹਰ ਕੱਢਿਆ ਅਤੇ ਤੁਰੰਤ ਉਪ-ਜ਼ਿਲ੍ਹਾ ਹਸਪਤਾਲ, ਉੜੀ ਪਹੁੰਚਾਇਆ। ਉੱਥੇ ਇਲਾਜ ਦੌਰਾਨ ਚਾਰ ਵਿਅਕਤੀਆਂ ਨੇ ਦਮ ਤੋੜ ਦਿੱਤਾ। ਹਾਦਸੇ ਵਿੱਚ ਬਚੀ 11 ਸਾਲਾ ਬੱਚੀ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਅਗਲੇਰੇ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ, ਬਾਰਾਮੂਲਾ ਭੇਜ ਦਿੱਤਾ।

ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਦੀ ਖ਼ਬਰ ਫੈਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।