ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ ’ਤੇ ਤੀਬਰਤਾ 3.8 ਦਰਜ

Top Trending News ਕੌਮਾਂਤਰੀ

 

ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ ’ਤੇ ਤੀਬਰਤਾ 3.8 ਦਰਜ

ਕਾਬੁਲ 28 ਨਵੰਬਰ 2026

ਅਫ਼ਗਾਨਿਸਤਾਨ ਵਿੱਚ ਸ਼ਨੀਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 3.8 ਦਰਜ ਕੀਤੀ ਗਈ। ਸਵੇਰੇ ਤੜਕਸਾਰ ਆਏ ਇਨ੍ਹਾਂ ਝਟਕਿਆਂ ਕਾਰਨ ਲੋਕਾਂ ਵਿੱਚ ਕੁਝ ਸਮੇਂ ਲਈ ਡਰ ਦਾ ਮਾਹੌਲ ਬਣ ਗਿਆ।

ਭੂਚਾਲ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਸਵੇਰੇ 6 ਵੱਜ ਕੇ 25 ਮਿੰਟ ’ਤੇ ਆਇਆ। ਇਸ ਦਾ ਕੇਂਦਰ 34.522 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 70.636 ਡਿਗਰੀ ਪੂਰਬੀ ਦੇਸ਼ਾਂਤਰ ’ਤੇ ਸਥਿਤ ਸੀ। ਧਰਤੀ ਦੀ ਸਤ੍ਹਾ ਤੋਂ ਲਗਭਗ 117 ਕਿਲੋਮੀਟਰ ਹੇਠਾਂ ਇਸ ਦੀ ਡੂੰਘਾਈ ਦਰਜ ਕੀਤੀ ਗਈ।

ਮੁੱਢਲੀ ਜਾਣਕਾਰੀ ਅਨੁਸਾਰ, ਭੂਚਾਲ ਕਾਰਨ ਫਿਲਹਾਲ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ ਹੈ। ਨਾ ਹੀ ਕਿਸੇ ਇਮਾਰਤ ਦੇ ਨੁਕਸਾਨੇ ਜਾਣ ਦੀ ਸੂਚਨਾ ਮਿਲੀ ਹੈ।

ਜ਼ਿਕਰਯੋਗ ਹੈ ਕਿ ਅਫ਼ਗਾਨਿਸਤਾਨ ਭੂਚਾਲ ਦੇ ਪੱਖੋਂ ਸੰਵੇਦਨਸ਼ੀਲ ਖੇਤਰ ਵਿੱਚ ਸਥਿਤ ਹੈ। ਇੱਥੇ ਸਮੇਂ-ਸਮੇਂ ’ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਂਦੇ ਹਨ।