ਹਸਪਤਾਲ ‘ਚ ਇੱਕ ਹੋਰ ਗਰਭਵਤੀ ਔਰਤ ਦੀ ਮੌਤ, ਪਰਿਵਾਰ ਨੇ ਡਾਕਟਰਾਂ ’ਤੇ ਲਾਏ ਲਾਪਰਵਾਹੀ ਦੇ ਦੋਸ਼!
ਕੋਟਾ 29 ਨਵੰਬਰ 2026- ਰਾਜਸਥਾਨ ਦੇ ਕੋਟਾ ਵਿੱਚ ਗਰਭਵਤੀ ਔਰਤਾਂ ਦੀਆਂ ਮੌਤਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸੇ ਦੌਰਾਨ ਮੈਡੀਕਲ ਕਾਲਜ ਦੇ ਨਵੇਂ ਹਸਪਤਾਲ ਵਿੱਚ ਇਲਾਜ ਦੌਰਾਨ ਇੱਕ ਹੋਰ ਗਰਭਵਤੀ ਔਰਤ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ 24 ਸਾਲਾ ਮੀਨਾਕਸ਼ੀ ਵਜੋਂ ਹੋਈ ਹੈ। ਸ਼ੁੱਕਰਵਾਰ ਨੂੰ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।
ਇਸ ਘਟਨਾ ਤੋਂ ਬਾਅਦ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਡਾਕਟਰਾਂ ਅਤੇ ਹੋਰ ਅਮਲੇ ’ਤੇ ਗੰਭੀਰ ਲਾਪਰਵਾਹੀ ਵਰਤਣ ਦੇ ਦੋਸ਼ ਲਾਏ ਹਨ। ਪਰਿਵਾਰ ਦਾ ਦੋਸ਼ ਹੈ ਕਿ ਇਲਾਜ ਵਿੱਚ ਵਰਤੀ ਗਈ ਅਣਗਹਿਲੀ ਕਾਰਨ ਔਰਤ ਦੀ ਜਾਨ ਚਲੀ ਗਈ। ਹਾਲਾਂਕਿ, ਇਨ੍ਹਾਂ ਦੋਸ਼ਾਂ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਹੋਣੀ ਅਜੇ ਬਾਕੀ ਹੈ।
ਦੂਜੇ ਪਾਸੇ, ਇਸ ਮਾਮਲੇ ਨੂੰ ਲੈ ਕੇ ਮਹਿਲਾ ਕਾਂਗਰਸ ਨੇ ਵੀ ਆਵਾਜ਼ ਉਠਾਈ ਹੈ। ਜਥੇਬੰਦੀ ਨੇ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਜੇਕਰ ਕਿਸੇ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।





