ਭਗਵੰਤ ਮਾਨ ਅੱਜ ਲੁਧਿਆਣਾ ਦੇ ਦੌਰੇ ’ਤੇ..! ਹੰਸ ਕਲਾਂ ਵਿਖੇ ਕਰਨਗੇ ਲੋਕ ਮਿਲਣੀ

Top Trending News ਪੰਜਾਬ

 

ਭਗਵੰਤ ਮਾਨ ਅੱਜ ਲੁਧਿਆਣਾ ਦੇ ਦੌਰੇ ’ਤੇ..! ਹੰਸ ਕਲਾਂ ਵਿਖੇ ਕਰਨਗੇ ਲੋਕ ਮਿਲਣੀ

ਲੁਧਿਆਣਾ 29 ਨਵੰਬਰ 2026- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਜ਼ਿਲ੍ਹੇ ਦੇ ਦੌਰੇ ’ਤੇ ਆ ਰਹੇ ਹਨ। ਇਸ ਦੌਰਾਨ ਉਹ ਜ਼ਿਲ੍ਹੇ ਦੇ ਪਿੰਡ ਹੰਸ ਕਲਾਂ ਵਿਖੇ ਲੋਕ ਮਿਲਣੀ ਕਰਨਗੇ ਅਤੇ ਇਲਾਕੇ ਦੇ ਲੋਕਾਂ ਨਾਲ ਸਿੱਧਾ ਸੰਵਾਦ ਰਾਹੀਂ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵਾਂ ਬਾਰੇ ਜਾਣਕਾਰੀ ਹਾਸਲ ਕਰਨਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਪਹਿਰ 2 ਵਜੇ ਪਿੰਡ ਹੰਸ ਕਲਾਂ ਵਿਖੇ ਲੋਕ ਮਿਲਣੀ ਵਿੱਚ ਸ਼ਾਮਲ ਹੋਣਗੇ। ਇਸ ਸਮਾਗਮ ਦੌਰਾਨ ਉਹ ਸਥਾਨਕ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਮਸਲੇ ਸੁਣਨਗੇ।

ਮੁੱਖ ਮੰਤਰੀ ਦੀ ਇਸ ਲੋਕ ਮਿਲਣੀ ਨੂੰ ਇਲਾਕੇ ਦੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਨ ਦੇ ਮੌਕੇ ਵਜੋਂ ਦੇਖਿਆ ਜਾ ਰਿਹਾ ਹੈ। ਇਸ ਦੌਰੇ ਦੌਰਾਨ ਲੋਕ ਆਪਣੇ ਇਲਾਕੇ ਨਾਲ ਸਬੰਧਤ ਮਸਲੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆ ਸਕਣਗੇ।