- ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ
- ਪੁਲਿਸ ਟੀਮਾਂ ਨੇ 180 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ
- ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਦੇ ਸਕਦੇ ਰਿਪੋਰਟ
ਚੰਡੀਗੜ੍ਹ, 29 ਨਵੰਬਰ (ਦੇਸ਼ ਕਲਿੱਕ ਬਿਊਰੋ): ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 313ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 667 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।
313ਵੇਂ ਦਿਨ, ਪੁਲਿਸ ਟੀਮਾਂ ਨੇ 288 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 7 ਹਥਿਆਰ ਬਰਾਮਦ ਕੀਤੇ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 87,453 ਹੋ ਗਈ ਹੈ।
ਇਸ ਤੋਂ ਇਲਾਵਾ 180 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।





