ਨਸ਼ਿਆਂ ਦੀ ਲਤ, ਨੌਜਵਾਨਾਂ ਦੇ ਸੁਪਨਿਆਂ ਲਈ ਵੱਡੀ ਚੁਣੌਤੀ: PM ਮੋਦੀ

Top Trending News ਦਿੱਲੀ ਰਾਸ਼ਟਰੀ

 

ਨਸ਼ਿਆਂ ਦੀ ਲਤ, ਨੌਜਵਾਨਾਂ ਦੇ ਸੁਪਨਿਆਂ ਲਈ ਵੱਡੀ ਚੁਣੌਤੀ: PM ਮੋਦੀ

ਨਵੀਂ ਦਿੱਲੀ, 29 ਨਵੰਬਰ 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਸ਼ਿਆਂ ਦੀ ਲਤ ਨੂੰ ਦੇਸ਼ ਦੇ ਨੌਜਵਾਨਾਂ ਦੇ ਸੁਪਨਿਆਂ ਲਈ ਵੱਡੀ ਚੁਣੌਤੀ ਕਰਾਰ ਦਿੰਦਿਆਂ ਨਸ਼ਾ ਮੁਕਤੀ ਦੀ ਮੁਹਿੰਮ ਵਿੱਚ ਸਮਾਜ ਦੀ ਵਧ ਰਹੀ ਸ਼ਮੂਲੀਅਤ ’ਤੇ ਖੁਸ਼ੀ ਪ੍ਰਗਟਾਈ ਹੈ। ਐਤਵਾਰ ਨੂੰ ‘ਮਨ ਕੀ ਬਾਤ’ ਦੇ 140ਵੇਂ ਐਪੀਸੋਡ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਦੀ ਸਰਗਰਮੀ ਵਧ ਰਹੀ ਹੈ ਅਤੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵੀ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਸਿਰਫ਼ ਕਿਸੇ ਵਿਅਕਤੀ ਤੱਕ ਸੀਮਤ ਨਹੀਂ, ਸਗੋਂ ਪਰਿਵਾਰ, ਸਮਾਜ ਅਤੇ ਸਮੁੱਚੇ ਦੇਸ਼ ਦੀ ਭਲਾਈ ਨਾਲ ਜੁੜੀ ਹੋਈ ਹੈ। ਵਿਕਸਤ ਭਾਰਤ ਦੇ ਟੀਚੇ ਨੂੰ ਹਾਸਲ ਕਰਨ ਲਈ ਨੌਜਵਾਨਾਂ ਦਾ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ, ਆਤਮ-ਵਿਸ਼ਵਾਸੀ ਅਤੇ ਨਸ਼ਿਆਂ ਤੋਂ ਮੁਕਤ ਹੋਣਾ ਲਾਜ਼ਮੀ ਹੈ।

ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਇਸ ਬੁਰੀ ਆਦਤ ਤੋਂ ਦੂਰ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ।

ਮੋਦੀ ਨੇ ਕਿਹਾ ਕਿ ਜਦੋਂ ਔਖੇ ਕੰਮ ਸਮੂਹਿਕ ਮੁਹਿੰਮ ਦਾ ਰੂਪ ਧਾਰ ਲੈਂਦੇ ਹਨ ਤਾਂ ਲੋਕਾਂ ਵਿੱਚ ਉਤਸ਼ਾਹ ਅਤੇ ਹੌਸਲਾ ਵਧਦਾ ਹੈ। ਸਮਾਜ ਦੀ ਸਾਂਝੀ ਸ਼ਮੂਲੀਅਤ ਵੱਡੀਆਂ ਤਬਦੀਲੀਆਂ ਲਿਆਉਣ ਦੀ ਸਮਰੱਥਾ ਰੱਖਦੀ ਹੈ।