Delimitation Bill ’ਤੇ ਸਿਆਸੀ ਸਰਗਰਮੀਆਂ ਤੇਜ਼, ਡੀਐੱਮਕੇ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ 29 ਨਵੰਬਰ 2026- ਲੋਕ ਸਭਾ ਵਿੱਚ ਕੱਲ੍ਹ 30 ਨਵੰਬਰ ਨੂੰ ਪੇਸ਼ ਕੀਤੇ ਜਾਣ ਵਾਲੇ Delimitation Bill ਤੋਂ ਪਹਿਲਾਂ ਦੇਸ਼ ਦੀ ਸਿਆਸਤ ਵਿੱਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਡੀਐੱਮਕੇ ਦੇ ਸੰਸਦ ਮੈਂਬਰਾਂ ਦੇ ਇੱਕ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।
ਇਸ ਵਫ਼ਦ ਦੀ ਅਗਵਾਈ ਸੰਸਦ ਮੈਂਬਰ ਕਨੀਮੋਝੀ ਕਰੁਣਾਨਿਧੀ ਨੇ ਕੀਤੀ। ਮੁਲਾਕਾਤ ਤੋਂ ਬਾਅਦ ਕਨੀਮੋਝੀ ਨੇ ਸਪੱਸ਼ਟ ਕੀਤਾ ਕਿ Delimitation Bill ਬਾਰੇ ਡੀਐੱਮਕੇ ਦੇ ਪੱਖ ਵਿੱਚ ਕੋਈ ਤਬਦੀਲੀ ਨਹੀਂ ਆਈ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਲਗਾਤਾਰ ਨਿਰਪੱਖ Delimitation ਦੀ ਮੰਗ ਕਰਦੀ ਆ ਰਹੀ ਹੈ ਅਤੇ ਇਸ ਮਾਮਲੇ ਵਿੱਚ ਆਪਣਾ ਪੱਖ ਪਹਿਲਾਂ ਵਾਂਗ ਹੀ ਰੱਖਦੀ ਹੈ।
ਕਨੀਮੋਝੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਡੀਐੱਮਕੇ ਇਸ ਬਿੱਲ ਨੂੰ ਰੋਕਣ ਦੇ ਹੱਕ ਵਿੱਚ ਨਹੀਂ ਹੈ। ਪਾਰਟੀ ਦੀ ਮੁੱਖ ਚਿੰਤਾ ਇਹ ਹੈ ਕਿ Delimitation ਦੀ ਪ੍ਰਕਿਰਿਆ ਕਾਰਨ ਤਾਮਿਲਨਾਡੂ ਦੇ ਹਿੱਤਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਪਹੁੰਚਣਾ ਚਾਹੀਦਾ।
ਇਸ ਮੁਲਾਕਾਤ ਤੋਂ ਬਾਅਦ Delimitation Bill ਦੇ ਮੁੱਦੇ ’ਤੇ ਕੇਂਦਰ ਸਰਕਾਰ ਅਤੇ ਡੀਐੱਮਕੇ ਵਿਚਾਲੇ ਚਰਚਾ ਮੁੜ ਤੇਜ਼ ਹੋਣ ਦੀ ਸੰਭਾਵਨਾ ਹੈ।





