ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ‘ਚ ਖੁਸ਼ਕ ਮੌਸਮ ਕਾਰਨ ਤਾਪਮਾਨ ‘ਚ 2.5 ਡਿਗਰੀ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਤਾਪਮਾਨ ਇੱਕ ਵਾਰ ਫਿਰ 37 ਡਿਗਰੀ ਨੂੰ ਪਾਰ ਕਰ ਗਿਆ ਹੈ। ਫਰੀਦਕੋਟ ਦਾ ਤਾਪਮਾਨ 37.2 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 36.4 ਡਿਗਰੀ ਦਰਜ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਅੱਜ ਚੰਡੀਗੜ੍ਹ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਮਾਨਸਾ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੇ ਆਸਾਰ ਬਣ ਰਹੇ ਹਨ। ਅਜਿਹਾ ਮੌਸਮ ਵੀਰਵਾਰ ਨੂੰ ਹੀ ਨਹੀਂ ਸ਼ੁੱਕਰਵਾਰ ਨੂੰ ਵੀ ਰਹਿਣ ਦੀ ਉਮੀਦ ਹੈ।
Latest News
Latest News

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ-ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾPublished on: May 9, 2025 7:54 pm
Punjab News
