ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਭੁਗਤ ਰਹੇ ਨੇ ਧਾਰਮਿਕ ਸਜ਼ਾ

ਪੰਜਾਬ

ਸ਼੍ਰੀ ਮੁਕਤਸਰ ਸਾਹਿਬ, 12 ਦਸੰਬਰ, ਦੇਸ਼ ਕਲਿਕ ਬਿਊਰੋ :
ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਦੇ 10ਵੇਂ ਦਿਨ ਅੱਜ ਸੁਖਬੀਰ ਸਿੰਘ ਬਾਦਲ ਅਕਾਲੀ ਆਗੂਆਂ ਨਾਲ ਸ੍ਰੀ ਦਰਬਾਰ ਸਾਹਿਬ ਦੇ ਗੁਰਦੁਆਰਾ ਸ੍ਰੀ ਟੁੱਟੀ-ਗੰਢੀ ਸਾਹਿਬ ਵਿਖੇ ਨਤਮਸਤਕ ਹੋਏ। ਮੁਕਤਸਰ ਵਿੱਚ ਆਪਣੀ ਸਜ਼ਾ ਦੇ ਦੂਜੇ ਦਿਨ, ਬਾਦਲ ਨੇ ਪਹਿਲਾਂ ਨੀਲੇ ਰੰਗ ਦਾ ਚੋਗ਼ਾ ਪਹਿਨਿਆ ਅਤੇ ਇੱਕ ਘੰਟਾ ਗੇਟ ‘ਤੇ ਸੇਵਾਦਾਰ ਵਜੋਂ ਬੈਠੇ ਰਹੇ।
ਇਸ ਤੋਂ ਬਾਅਦ ਉਹ ਇਕ ਘੰਟਾ ਕੀਰਤਨ ਸਰਵਣ ਕਰਨਗੇ ਅਤੇ ਉਸ ਤੋਂ ਬਾਅਦ ਬਰਤਨਾਂ ਦੀ ਸੇਵਾ ਕਰਨਗੇ। ਇਸ ਨਾਲ ਅੱਜ ਉਨ੍ਹਾਂ ਨੂੰ ਦਿੱਤੀ ਗਈ ਧਾਰਮਿਕ ਸਜ਼ਾ ਪੂਰੀ ਹੋ ਜਾਵੇਗੀ।
ਦੱਸ ਦੇਈਏ ਕਿ ਭਲਕੇ 13 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕਰਨਗੇ। ਮੁਕਤਸਰ ਵਿੱਚ ਸੇਵਾ ਦੌਰਾਨ ਸੁਰੱਖਿਆ ਮੁਲਾਜ਼ਮਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪੂਰੀ ਤਰ੍ਹਾਂ ਘੇਰਿਆ ਹੋਇਆ ਹੈ।10:46 AM

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।