ਲੌਂਗ ਲਾਚੀ ਗੀਤ ਲਿਖਣ ਵਾਲੇ ਮਸ਼ਹੂਰ ਗੀਤਕਾਰ ਤੋਂ ਮੰਗੀ ਫਿਰੌਤੀ, ਅਧਿਆਪਕ ਗ੍ਰਿਫਤਾਰ

Published on: December 26, 2024 7:01 am

ਪੰਜਾਬ

ਮਾਨਸਾ, 26 ਦਸੰਬਰ, ਦੇਸ਼ ਕਲਿਕ ਬਿਊਰੋ :
ਗੀਤ ਲੌਂਗ ਲਾਚੀ ਅਤੇ ਕਿਤਾਬ ਰਾਣੀ ਤੱਤ ਲਿਖ ਕੇ ਨੈਸ਼ਨਲ ਐਵਾਰਡ ਹਾਸਲ ਕਰਨ ਵਾਲੇ ਮਸ਼ਹੂਰ ਗੀਤਕਾਰ ਹਰਮਨਜੀਤ ਸਿੰਘ ਖਿਆਲਾ ਤੋਂ 5 ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਗੀਤਕਾਰ ਨੂੰ ਧਮਕੀ ਮਿਲਣ ਤੋਂ ਬਾਅਦ ਮਾਨਸਾ ਥਾਣਾ ਸਦਰ ਦੀ ਪੁਲਸ ਨੇ ਗੀਤਕਾਰ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਕੇ ਸਕੂਲ ਦੇ ਇਕ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਹੈ।
ਮਾਨਸਾ ਦੇ ਡੀਐਸਪੀ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਗੀਤਕਾਰ ਹਰਮਨਜੀਤ ਸਿੰਘ ਵੱਲੋਂ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਸ ਨੂੰ 5 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰਨ ਵਾਲਾ ਪੱਤਰ ਮਿਲਿਆ ਹੈ ਅਤੇ ਫਿਰੌਤੀ ਨਾ ਦੇਣ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਹਨ।
ਜਿਸ ‘ਤੇ ਮਾਨਸਾ ਸਦਰ ਪੁਲਸ ਨੇ ਤੁਰੰਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਜਾਂਚ ਤੋਂ ਬਾਅਦ ਅਧਿਆਪਕ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।