ਪੀਲੀਭੀਤ ਮੁਕਾਬਲੇ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਮਾਮਲਾ ਗਰਮਾਇਆ

Published on: December 29, 2024 11:19 am

ਪੰਜਾਬ

APP ਵਿਧਾਇਕ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਲਿਖਿਆ ਪੱਤਰ
ਚੰਡੀਗੜ੍ਹ, 29 ਦਸੰਬਰ, ਦੇਸ਼ ਕਲਿਕ ਬਿਊਰੋ :
ਯੂਪੀ ਦੇ ਪੀਲੀਭੀਤ ਮੁਕਾਬਲੇ ਵਿੱਚ ਮਾਰੇ ਗਏ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਮਾਮਲਾ ਗਰਮਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖਿਆ ਹੈ।
ਉਨ੍ਹਾਂ ਕਿਹਾ ਕਿ ਯੂਪੀ ਸਰਕਾਰ ਨਾਲ ਸੰਪਰਕ ਕਰਕੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਤਾਂ ਜੋ ਸਾਰੀ ਸੱਚਾਈ ਸਾਹਮਣੇ ਆ ਸਕੇ। ਦੂਜੇ ਪਾਸੇ ਯੂਪੀ ਵਿੱਚ ਇਸ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ। ਮਾਮਲੇ ਦੀ ਜਾਂਚ ਕਰ ਰਹੇ ਡੀਐਮ ਸੰਜੇ ਕੁਮਾਰ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਬਿਆਨ ਦਰਜ ਕਰਨ ਲਈ 15 ਦਿਨਾਂ ਦਾ ਸਮਾਂ ਦਿੱਤਾ ਹੈ।
ਇਸ ਤੋਂ ਇਲਾਵਾ ਜੇਕਰ ਕਿਸੇ ਹੋਰ ਵਿਅਕਤੀ ਕੋਲ ਕੋਈ ਜਾਣਕਾਰੀ ਹੈ ਤਾਂ ਉਹ ਵੀ 3 ਜਨਵਰੀ ਤੱਕ ਆਪਣਾ ਬਿਆਨ ਦਰਜ ਕਰਵਾ ਸਕੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।