ਨਵੇਂ ਸਾਲ ਦਾ ਸ਼ਾਨਦਾਰ ਸਵਾਗਤ

ਪੰਜਾਬ ਰਾਸ਼ਟਰੀ

ਚੰਡੀਗੜ੍ਹ, 1 ਜਨਵਰੀ,ਦੇਸ਼ ਕਲਿੱਕ ਬਿਓਰੋ :

ਬੀਤੇ ਸਾਲ 2024 ਨੂੰ ਲੋਕਾਂ ਨੇ ਅਲਵਿਦਾ ਕਹਿੰਦੇ ਹੋਏ ਨਵੇਂ ਸਾਲ 2025 ਦਾ ਸ਼ਾਨਦਾਰ ਸਵਾਗਤ ਕੀਤਾ। ਦੇਸ਼  ਅਤੇ ਦੁਨੀਆ ਵਿੱਚ ਨਵੇਂ ਸਾਲ 2025 ਦਾ ਲੋਕਾਂ ਨੇ ਆਪੋ ਆਪਣੇ ਤਰੀਕੇ ਨਾਲ ਸਵਾਗਤ ਕੀਤਾ। ਨਵੇਂ ਸਾਲ ਦੇ ਜਸ਼ਨ ਵਿੱਚ ਲੋਕ ਨੇ ਕਈ ਥਾਵਾਂ ਉਤੇ ਪ੍ਰੋਗਰਾਮ ਤੇ ਪਾਰਟੀਆਂ ਦਾ ਆਯੋਜਨ ਕੀਤਾ। ਜਦੋਂ ਹੀ ਘੜੀਆਂ ਦੀ ਸੂਈ ਰਾਤ ਦੇ 12 ਵਜੇ ਤੋਂ ਬਾਅਦ ਨਵੇਂ ਸਾਲ ਵਿੱਚ ਦਾਖਲ ਹੋਈ ਤਾਂ ਲੋਕਾਂ ਨੇ ਆਤਿਸ਼ਬਾਜੀ ਕਰਕੇ ਨਵੇਂ ਸਾਲ ਦਾ ਸਵਾਗਤ ਕੀਤਾ। ਨਵੇਂ ਸਾਲ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਖ ਵੱਖ ਸ਼ਹਿਰਾਂ ਵਿੱਚ ਸਖਤ ਪ੍ਰਬੰਧ ਕੀਤੇ ਗਏ ਹਨ।

ਨਵੇਂ ਸਾਲ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵੇਰੇ ਸਮੇਂ ਵੱਡੀ ਗਿਣਤੀ ਸੰਗਤਾਂ ਪਹੁੰਚੀਆਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।