ਮਾਨਸਾ, 01 ਜਨਵਰੀ: ਦੇਸ਼ ਕਲਿੱਕ ਬਿਓਰੋ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 02 ਜਨਵਰੀ, 2025 ਦਿਨ ਵੀਰਵਾਰ ਨੂੰ ਸਕਿਊਰਟੀ ਅਤੇ ਇੰਟੈਲੀਜੈਂਸ ਸਰਵਿਸ ਲਿਮਟਡ ਵੱਲੋਂ ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਘੱਟੋ ਘੱਟ ਯੋਗਤਾ 10ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ ਜਿੰਨ੍ਹਾਂ ਦੀ ਉਮਰ ਸੀਮਾ 19 ਤੋਂ 40 ਸਾਲ ਤੱਕ, ਕੱਦ ਘੱਟ ਤੋਂ ਘੱਟ 5 ਫੁਟ 6 ਇੰਚ ਭਾਰ 52 ਕਿਲੋ ਅਤੇ ਛਾਤੀ 80 ਸੈਟੀਮੀਟਰ ਹੋਣੀ ਚਾਹੀਦੀ ਹੈ। ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 1:30 ਵਜੇ ਤੱਕ ਰੱਖਿਆ ਗਿਆ ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 17000/- ਤੋਂ 19000/- ਰੁਪਏ ਮਿਲਣਯੋਗ ਹੋਵੇਗੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 62808-37360, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।



