ਪੰਜਾਬ ‘ਚ ਅੱਜ ਕਈ ਥਾਈਂ ਮੀਂਹ ਪੈਣ ਦੀ ਸੰਭਾਵਨਾ, ਧੁੰਦ ਨੂੰ ਲੈ ਕੇ ਅਲਰਟ ਜਾਰੀ

ਪੰਜਾਬ

ਪੰਜਾਬ ‘ਚ ਅੱਜ ਕਈ ਥਾਈਂ ਮੀਂਹ ਪੈਣ ਦੀ ਸੰਭਾਵਨਾ, ਧੁੰਦ ਨੂੰ ਲੈ ਕੇ ਅਲਰਟ ਜਾਰੀ
ਚੰਡੀਗੜ੍ਹ, 6 ਜਨਵਰੀ, ਦੇਸ਼ ਕਲਿਕ ਬਿਊਰੋ :
ਪੱਛਮੀ ਗੜਬੜੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ ਵਿੱਚ ਵੱਡਾ ਬਦਲਾਅ ਵੇਖਣ ਨੂੰ ਮਿਲਿਆ ਹੈ।ਐਤਵਾਰ ਨੂੰ ਪਹਾੜਾਂ ‘ਤੇ ਭਾਰੀ ਬਰਫਬਾਰੀ ਹੋਈ, ਜਦਕਿ ਸ਼ਾਮ ਤੋਂ ਬਾਅਦ ਮੈਦਾਨੀ ਖੇਤਰਾਂ ਵਿੱਚ ਹਲਕੀ ਬੂੰਦਾਬਾਂਦੀ ਵੇਖਣ ਨੂੰ ਮਿਲੀ। ਇਸੇ ਦੌਰਾਨ ਤਾਪਮਾਨ ਵਿੱਚ ਵੀ ਹਲਕੀ ਗਿਰਾਵਟ ਦਰਜ ਕੀਤੀ ਗਈ ਹੈ। ਪਰ ਹੁਣ ਪੰਜਾਬ-ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਧੁੰਦ ਛਾਈ ਰਹੇਗੀ।
ਮੌਸਮ ਵਿਭਾਗ ਦੇ ਅਨੁਸਾਰ, ਅੱਜ ਪੰਜਾਬ-ਚੰਡੀਗੜ੍ਹ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਪਰ ਜੰਮੂ-ਕਸ਼ਮੀਰ ਅਤੇ ਹਿਮਾਚਲ ਦੇ ਪਹਾੜਾਂ ‘ਤੇ ਬਰਫਬਾਰੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਮੈਦਾਨੀ ਖੇਤਰਾਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਦਾ ਪੀਲ਼ਾ ਅਲਰਟ ਜਾਰੀ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।