ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਈਆਂ ਉਲਟੀਆਂ

Published on: January 18, 2025 7:13 am

ਪੰਜਾਬ

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਈਆਂ ਉਲਟੀਆਂ

ਮੋਰਚਿਆਂ ‘ਤੇ ਡਟੇ ਕਿਸਾਨਾਂ ਦੀ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਹੋਵੇਗੀ ਮੀਟਿੰਗ
ਖਨੌਰੀ, 18 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 54ਵਾਂ ਦਿਨ ਹੈ। ਵੀਰਵਾਰ ਦੁਪਹਿਰ 12.25 ਵਜੇ ਡੱਲੇਵਾਲ ਨੂੰ 3-4 ਵਾਰ ਉਲਟੀਆਂ ਆਈਆਂ। ਉਦੋਂ ਤੋਂ ਉਨ੍ਹਾਂ ਨੇ 150-200 ਮਿਲੀਲੀਟਰ ਪਾਣੀ ਹੀ ਪੀਤਾ ਹੈ। ਸ਼ੁੱਕਰਵਾਰ ਨੂੰ 111 ਕਿਸਾਨਾਂ ਦੇ ਨਾਲ ਹਰਿਆਣਾ ਦੇ 10 ਕਿਸਾਨ ਵੀ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠ ਗਏ ਹਨ।
ਅੱਜ ਪਟਿਆਲਾ ਦੇ ਪਾਤੜਾਂ ਵਿੱਚ ਖਨੌਰੀ ਅਤੇ ਸ਼ੰਭੂ ਮੋਰਚਾ ਦੇ ਆਗੂਆਂ ਅਤੇ ਸੰਯੁਕਤ ਕਿਸਾਨ ਮੋਰਚਾ (SKM) ਦੇ ਆਗੂਆਂ ਦੀ ਮੀਟਿੰਗ ਹੋਵੇਗੀ। ਮੀਟਿੰਗ ਵਿੱਚ 26 ਜਨਵਰੀ ਨੂੰ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਸਬੰਧੀ ਰਣਨੀਤੀ ਬਣਾਈ ਜਾਵੇਗੀ।
ਦੂਜੇ ਪਾਸੇ SKM ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਜਿਸ ਵਿਚ ਉਨ੍ਹਾਂ ਕਿਸਾਨ ਆਗੂ ਡੱਲੇਵਾਲ ਦੀ ਸਿਹਤ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।