ਜਲੰਧਰ, 24 ਜਨਵਰੀ, ਦੇਸ਼ ਕਲਿਕ ਬਿਊਰੋ :
ਜਲੰਧਰ ਦੇ ਖਾਂਬਰਾ ਨੇੜੇ ਰਹਿਣ ਵਾਲੀ ਨਾਬਾਲਗ ਲੜਕੀ ਨੂੰ ਇੱਕ ਵਿਅਕਤੀ ਆਪਣੇ ਨਾਲ ਲੈ ਗਿਆ ਅਤੇ ਆਪਣੇ ਘਰ ਵਿੱਚ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਮੁਲਜ਼ਮ ਨੇ ਬੀਤੇ ਬੁੱਧਵਾਰ ਨੂੰ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਕੱਲ੍ਹ ਯਾਨੀ ਵੀਰਵਾਰ ਰਾਤ ਨੂੰ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ।
ਇਸ ਮਾਮਲੇ ‘ਚ ਪੁਲਿਸ ਨੇ ਕਥਿਤ ਮੁਲਜ਼ਮ ਨਵਜੋਤ ਜੱਸਲ ਪੁੱਤਰ ਸੋਢੀ ਰਾਮ ਜੱਸਲ ਵਾਸੀ ਪਿੰਡ ਵਿਸ਼ਾਲਪੁਰ ਸ਼ਾਹਕੋਟ ਦੇ ਦੇ ਖਿਲਾਫ ਧਾਰਾ 64 ਬੀ.ਐੱਨ.ਐੱਸ. ਅਤੇ 4, 6 ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਕਮਿਸ਼ਨਰ ਥਾਣਾ ਸਦਰ ਦੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
