ਅੰਮ੍ਰਿਤਸਰ, 28 ਜਨਵਰੀ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਨਗਰ ਨਿਗਮ ਦੇ ਨਵ-ਨਿਯੁਕਤ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਅੱਜ 28 ਜਨਵਰੀ 2025 ਨੂੰ ਆਪਣਾ ਅਹੁਦਾ ਸੰਭਾਲਣਗੇ। ਇਸ ਮੌਕੇ ਰਣਜੀਤ ਐਵੀਨਿਊ ਸਥਿਤ ਨਗਰ ਨਿਗਮ ਦੇ ਮੁੱਖ ਦਫ਼ਤਰ ਵਿਖੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਦੇ ਨਾਲ ਹੀ ਕਾਂਗਰਸ ਨੇ ਅੱਜ ਭੰਡਾਰੀ ਪੁਲ ਜਾਮ ਕਰਨ ਦਾ ਐਲਾਨ ਕੀਤਾ ਹੈ।ਇਸ ਦੌਰਾਨ ਕਾਂਗਰਸ ਦੀ ਸੂਬਾ ਇਕਾਈ ਦੁਪਹਿਰ 12 ਵਜੇ ਭੰਡਾਰੀ ਪੁਲ ’ਤੇ ਪਹੁੰਚ ਕੇ ਰੋਸ ਪ੍ਰਦਰਸ਼ਨ ਕਰੇਗੀ।
ਨਿਗਮ ਕਮਿਸ਼ਨਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਨਵ-ਨਿਯੁਕਤ ਮੇਅਰ ਦੇ ਨਾਲ ਸੀਨੀਅਰ ਡਿਪਟੀ ਮੇਅਰ ਪ੍ਰਿਅੰਕਾ ਸ਼ਰਮਾ ਅਤੇ ਡਿਪਟੀ ਮੇਅਰ ਅਨੀਤਾ ਵੀ ਆਪਣੇ-ਆਪਣੇ ਦਫ਼ਤਰਾਂ ਦਾ ਚਾਰਜ ਸੰਭਾਲਣਗੇ।ਇਹ ਪ੍ਰੋਗਰਾਮ ਅੱਜ ਬਾਅਦ ਦੁਪਹਿਰ 3:00 ਵਜੇ ਹੋਵੇਗਾ।

ਅੰਮ੍ਰਿਤਸਰ ਨਗਰ ਨਿਗਮ ਦੇ ਨਵ-ਨਿਯੁਕਤ ਮੇਅਰ ਅੱਜ ਸੰਭਾਲਣਗੇ ਅਹੁਦਾ, ਕਾਂਗਰਸੀ ਕਰਨਗੇ ਰੋਸ ਪ੍ਰਦਰਸ਼ਨ
Published on: January 28, 2025 10:02 am