ਅੰਮ੍ਰਿਤਸਰ, 28 ਜਨਵਰੀ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਨਗਰ ਨਿਗਮ ਦੇ ਨਵ-ਨਿਯੁਕਤ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਅੱਜ 28 ਜਨਵਰੀ ਨੂੰ ਆਪਣਾ ਅਹੁਦਾ ਸੰਭਾਲਣਗੇ। ਇਸ ਦੌਰਾਨ ਕਾਂਗਰਸ ਦੀ ਸੂਬਾ ਇਕਾਈ ਨੇ ਭੰਡਾਰੀ ਪੁਲ ’ਤੇ ਪਹੁੰਚ ਕੇ ਆਮ ਆਦਮੀ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਦਾ ਦੋਸ਼ ਹੈ ਕਿ ਉਨ੍ਹਾਂ ਕੋਲ ਬਹੁਮਤ ਸੀ ਪਰ ਇਸ ਤੋਂ ਬਾਅਦ ਵੀ ਧਾਂਦਲੀ ਕਰਕੇ ਉਨ੍ਹਾਂ ਦਾ ਮੇਅਰ ਨਹੀਂ ਬਣਨ ਦਿੱਤਾ ਗਿਆ।
ਦੂਜੇ ਪਾਸੇ ਰਣਜੀਤ ਐਵੀਨਿਊ ਸਥਿਤ ਨਗਰ ਨਿਗਮ ਦੇ ਮੁੱਖ ਦਫ਼ਤਰ ਵਿਖੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਨਿਗਮ ਕਮਿਸ਼ਨਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਨਵ-ਨਿਯੁਕਤ ਮੇਅਰ ਦੇ ਨਾਲ ਸੀਨੀਅਰ ਡਿਪਟੀ ਮੇਅਰ ਪ੍ਰਿਅੰਕਾ ਸ਼ਰਮਾ ਅਤੇ ਡਿਪਟੀ ਮੇਅਰ ਅਨੀਤਾ ਵੀ ਆਪਣੇ-ਆਪਣੇ ਦਫ਼ਤਰਾਂ ਦਾ ਚਾਰਜ ਸੰਭਾਲਣਗੇ।

ਅੰਮ੍ਰਿਤਸਰ ‘ਚ ਕਾਂਗਰਸੀਆਂ ਵਲੋਂ APP ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ, ਧਾਂਦਲੀ ਦਾ ਦੋਸ਼
Published on: January 28, 2025 2:01 pm