ਅੰਮ੍ਰਿਤਸਰ ਮੇਅਰ ਦੀ ਚੋਣ ਰੱਦ ਕਰਾਉਣ ਲਈ ਕਾਂਗਰਸ ਵੱਲੋਂ ਦਾਇਰ ਕੀਤੀ ਪਟੀਸ਼ਨ ਹਾਈਕੋਰਟ ਨੇ ਕੀਤੀ ਰੱਦ

Published on: January 29, 2025 3:37 pm

ਪੰਜਾਬ

ਚੰਡੀਗੜ੍ਹ, 29 ਜਨਵਰੀ, ਦੇਸ਼ ਕਲਿੱਕ ਬਿਓਰੋ :

ਬੀਤੇ ਦਿਨੀਂ ਹੋਈ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਦੀ ਚੋਣ ਰੱਦ ਕਰਾਉਣ ਲਈ ਕਾਂਗਰਸ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਹਾਈਕੋਰਟ ਵੱਲੋਂ ਅੱਜ ਰੱਦ ਕਰ ਦਿੱਤਾ ਗਿਆ ਹੈ। ਕਾਂਗਰਸ ਪਾਰਟੀ ਦੇ ਆਗੂ ਵਿਕਾਸ ਸੋਨੀ ਵੱਲੋਂ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਰੱਦ ਕਰਾਉਣ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈਕੋਰਟ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ। ਹਾਈਕੋਰਟ ਵੱਲੋਂ ਇਹ ਵੀ ਕਿਹਾ ਗਿਆ ਕਿ ਪਟੀਸ਼ਨ ਸੁਣਵਾਈ ਯੋਗ ਨਹੀਂ ਹੈ ਤੇ ਚੋਣ ਟ੍ਰਿਬਿਊਨਲ ਕੋਲ ਜਾਣ ਦੀ ਸਲਾਹ ਦਿੱਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।