ਡਾ. ਅਰਵਿੰਦ ਪਾਲ ਸਿੰਘ ਨੇ ਬਤੌਰ ਸਿਵਲ ਸਰਜਨ ਮਾਨਸਾ ਦਾ ਅਹੁਦਾ ਸੰਭਾਲਿਆ

ਸਿਹਤ

ਡਾ. ਅਰਵਿੰਦ ਪਾਲ ਸਿੰਘ ਨੇ ਬਤੌਰ ਸਿਵਲ ਸਰਜਨ ਮਾਨਸਾ ਦਾ ਅਹੁਦਾ ਸੰਭਾਲਿਆ

ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਿਹਤ ਵਿਭਾਗ ਦਾ ਪਹਿਲਾ ਫਰਜ਼: ਡਾ. ਅਰਵਿੰਦ ਪਾਲ ਸਿੰਘ

ਮਾਨਸਾ, 29 ਜਨਵਰੀ : ਦੇਸ਼ ਕਲਿੱਕ ਬਿਓਰੋ
ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪਦਉਨੱਤ ਹੋ ਕੇ ਸਿਵਲ ਸਰਜਨ ਬਣੇ ਡਾ. ਅਰਵਿੰਦ ਪਾਲ ਸਿੰਘ ਨੇ ਅੱਜ ਬਤੌਰ ਸਿਵਲ ਸਰਜਨ ਮਾਨਸਾ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ. ਅਰਵਿੰਦ ਪਾਲ ਸਿੰਘ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਸੀ. ਐਚ.ਸੀ.ਘੜੂੰਆਂ ਵਿਖੇ ਤਾਇਨਾਤ ਸਨ। ਡਾ. ਅਰਵਿੰਦ ਪਾਲ ਸਿੰਘ ਨੇ ਬਤੌਰ ਮੈਡੀਕਲ ਅਫਸਰ ਪੀ.ਐਚ.ਸੀ. ਵੇਰਕਾ ਵਿਖੇ 1994 ਵਿੱਚ ਸੇਵਾ ਸ਼ੁਰੂ ਕੀਤੀ, ਇਸ ਉਪਰੰਤ ਬਤੌਰ ਸੀਨੀਅਰ ਮੈਡੀਕਲ ਅਫਸਰ ਚੰਡੀਗੜ੍ਹ ਸੈਕਟਰ 16 ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਚੰਡੀਗੜ੍ਹ ਵਿਖੇ ਵੱਖ-ਵੱਖ ਅਹੁਦਿਆਂ ਤੇ ਕੰਮ ਕੀਤਾ।
ਮਾਨਸਾ ਵਿਖੇ ਅਹੁਦਾ ਸੰਭਾਦਿਆਂ ਉਨ੍ਹਾਂ ਜ਼ਿਲ੍ਹੇ ਦੇ ਪ੍ਰੋਗਰਾਮ ਅਫਸਰ, ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ  ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਾਡਾ ਪਹਿਲਾ ਫਰਜ਼ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ, ਇਮਾਨਦਾਰੀ ਅਤੇ ਸਮੇਂ ਸਿਰ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਮਾਨਸਾ ਵਿਖੇ ਕਿਸੇ ਕਿਸਮ ਦਾ ਭ੍ਰਿਸ਼ਟਾਚਾਰ ਅਤੇ ਕੰਮ ਦੀ ਲੇਟ ਲਤੀਫੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਮਰੀਜ਼ ਜਾਂ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਿਹਤ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਸਬੰਧੀ ਕੋਈ ਸਮੱਸਿਆ ਆਉਂਦੀ ਹੈ, ਤਾਂ ਉਨ੍ਹਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ।
ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ, ਸਹਾਇਕ ਸਿਵਲ ਸਰਜਨ ਡਾ. ਰਵਿੰਦਰ ਸਿੰਗਲਾ , ਜ਼ਿਲ੍ਹਾ ਮਾਸ ਮੀਡੀਆ ਅਫਸ਼ਰ ਸ਼੍ਰੀ ਵਿਜੇ ਕੁਮਾਰ, ਸੁਪਰੀਡੈਂਟ ਸੰਦੀਪ ਸਿੰਘ ਅਤੇ ਪ੍ਰਤਾਪ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਦਰਸ਼ਨ ਸਿੰਘ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ,ਅਤੇ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।