ਕੇਂਦਰ ਸਰਕਾਰ ਨੇ ਬਜਟ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਬੁਲਾਈ

Published on: January 30, 2025 10:30 am

ਰਾਸ਼ਟਰੀ

ਕੇਂਦਰ ਸਰਕਾਰ ਨੇ ਬਜਟ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਬੁਲਾਈ

ਨਵੀਂ ਦਿੱਲੀ, 30 ਜਨਵਰੀ, ਦੇਸ਼ ਕਲਿਕ ਬਿਊਰੋ :
ਕੇਂਦਰ ਸਰਕਾਰ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਵੀਰਵਾਰ ਨੂੰ ਸਰਬ ਪਾਰਟੀ ਬੈਠਕ ਬੁਲਾਈ ਹੈ। ਇਹ ਮੀਟਿੰਗ ਸਵੇਰੇ 11.30 ਵਜੇ ਪਾਰਲੀਮੈਂਟ ਅਨੇਕਸੀ ਵਿੱਚ ਹੋਵੇਗੀ। ਬੈਠਕ ‘ਚ ਕੇਂਦਰ ਸਰਕਾਰ ਆਉਣ ਵਾਲੇ ਕੇਂਦਰੀ ਬਜਟ ‘ਤੇ ਸਾਰੀਆਂ ਪਾਰਟੀਆਂ ਨਾਲ ਚਰਚਾ ਕਰੇਗੀ।
ਸੰਸਦ ਦਾ ਬਜਟ ਸੈਸ਼ਨ ਭਲਕੇ 31 ਜਨਵਰੀ ਨੂੰ ਸੰਸਦ ਦੇ ਸਾਂਝੇ ਸੈਸ਼ਨ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ਨਾਲ ਸ਼ੁਰੂ ਹੋਵੇਗਾ ਅਤੇ ਫਿਰ ਅਗਲੇ ਦਿਨ 1 ਫਰਵਰੀ ਨੂੰ ਆਮ ਬਜਟ ਪੇਸ਼ ਕੀਤਾ ਜਾਵੇਗਾ। ਰਾਸ਼ਟਰਪਤੀ ਦੇ ਭਾਸ਼ਣ ‘ਤੇ ਸੋਮਵਾਰ ਤੋਂ ਲੋਕ ਸਭਾ ਅਤੇ ਰਾਜ ਸਭਾ ‘ਚ ਚਰਚਾ ਸ਼ੁਰੂ ਹੋਵੇਗੀ।
ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਸੰਸਦ ਦੇ ਸੈਸ਼ਨ ਦੌਰਾਨ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਜੋ ਸਦਨ ਵਿੱਚ ਚਰਚਾ ਸੁਚਾਰੂ ਢੰਗ ਨਾਲ ਹੋ ਸਕੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।