ਫਿਰੋਜ਼ਪੁਰ ਜ਼ਿਲ੍ਹੇ ‘ਚ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ ਦੀ ਚੋਣ 23 ਫਰਵਰੀ ਨੂੰ

Published on: February 4, 2025 7:06 pm

ਚੋਣਾਂ

ਰਾਜ ਚੋਣ ਕਮਿਸ਼ਨ ਵੱਲੋਂ 23 ਫਰਵਰੀ ਨੂੰ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ, ਜ਼ਿਲ੍ਹਾ ਫਿਰੋਜ਼ਪੁਰ ਦੇ ਮੈਂਬਰਾਂ ਦੀ ਚੋਣ ਕਰਾਉਣ ਦਾ ਐਲਾਨ

ਚੰਡੀਗੜ੍ਹ, 4 ਫਰਵਰੀ : ਦੇਸ਼ ਕਲਿੱਕ ਬਿਓਰੋ

ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ, ਜ਼ਿਲ੍ਹਾ ਫਿਰੋਜ਼ਪੁਰ ਦੇ ਮੈਂਬਰਾਂ ਦੀ ਚੋਣ 23.02.2025 ਨੂੰ ਹੋਵੇਗੀ। ਇਸ ਸਬੰਧੀ ਵੋਟਿੰਗ 23.02.2025 ਨੂੰ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਹੋਵੇਗੀ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਚੋਣ ਦੇ ਸ਼ਡਿਊਲ ਸਬੰਧੀ ਕਮਿਸ਼ਨ ਦਾ ਰਸਮੀ ਨੋਟੀਫਿਕੇਸ਼ਨ 07.02.2025 ਨੂੰ ਜਾਰੀ ਕਰ ਦਿੱਤਾ ਜਾਵੇਗਾ।

ਇਸ ਸਬੰਧ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਨੂੰ ਸੁਤੰਤਰ ਅਤੇ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਲਈ ਸਾਰੇ ਜ਼ਰੂਰੀ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਨੋਟੀਫਿਕੇਸ਼ਨ ਦੀ ਮਿਤੀ ਤੋਂ, ਜ਼ਿਲ੍ਹਾ ਫਿਰੋਜ਼ਪੁਰ ਦੇ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ ਦੇ ਮਾਲੀਆ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।