ਅਮਰੀਕਾ ਤੋਂ Deport ਕੀਤੇ ਪ੍ਰਵਾਸੀ ਭਾਰਤੀਆਂ ‘ਚ ਪੰਜਾਬੀ ਵੀ ਸ਼ਾਮਲ

Published on: February 5, 2025 11:41 am

ਪ੍ਰਵਾਸੀ ਪੰਜਾਬੀ

ਅਮਰੀਕਾ ਤੋਂ Deport ਕੀਤੇ ਪ੍ਰਵਾਸੀ ਭਾਰਤੀਆਂ ‘ਚ ਪੰਜਾਬੀ ਵੀ ਸ਼ਾਮਲ

ਅੰਮ੍ਰਿਤਸਰ, 5 ਫਰਵਰੀ, ਦੇਸ਼ ਕਲਿਕ ਬਿਊਰੋ :
ਅਮਰੀਕਾ ਵਿੱਚ ਟਰੰਪ ਸਰਕਾਰ ਦੇ ਕਾਰਜਭਾਰ ਸੰਭਾਲਣ ਤੋਂ ਕੁਝ ਦਿਨਾਂ ਬਾਅਦ ਹੀ ਡਿਪੋਰਟ ਕੀਤੇ ਜਾ ਰਹੇ ਭਾਰਤੀਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਅਨੁਸਾਰ 104 ਭਾਰਤੀ ਨਾਗਰਿਕਾਂ ਦੇ ਅੱਜ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਅੰਮ੍ਰਿਤਸਰ ਤੇ ਦੁਪਹਿਰ 1 ਤੋਂ 2 ਵਜੇ ਦੇ ਦਰਮਿਆਨ ਪਹੁੰਚਣ ਦੀ ਸੰਭਾਵਨਾ ਹੈ।
ਅਮਰੀਕਾ ਵਿਚਲੇ ਭਾਰਤੀ ਦੂਤਘਰ ਨੇ ਉਥੋਂ ਦੀ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੂਚੀ ‘ਚ ਦੱਸਿਆ ਕਿ ਡਿਪੋਰਟ ਕੀਤੇ ਜਾ ਰਹੇ ਇਹ ਨਾਗਰਿਕ ਪੰਜਾਬ, ਚੰਡੀਗੜ੍ਹ, ਹਰਿਆਣਾ, ਗੁਜਰਾਤ, ਮਹਾਰਾਸ਼ਟਰ ਤੇ ਉੱਤਰ ਪ੍ਰਦੇਸ਼ ਦੇ ਵਸਨੀਕ ਹਨ। ਸੂਚੀ ਦੇ ਅਨੁਸਾਰ, ਡਿਪੋਰਟ ਕੀਤੇ ਜਾ ਰਹੇ 104 ਲੋਕਾਂ ਵਿੱਚ 12 ਬੱਚੇ ਵੀ ਸ਼ਾਮਿਲ ਹਨ, ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ। ਇਸ ਦੇ ਨਾਲ ਹੀ 24 ਮਹਿਲਾਵਾਂ ਨੂੰ ਵੀ ਡਿਪੋਰਟ ਕੀਤਾ ਗਿਆ ਹੈ।
ਇਹ ਸਾਰੇ ਭਾਰਤੀ ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ’ਤੇ ਅਮਰੀਕਾ ਤੋਂ ਆਉਣ ਵਾਲੇ ਵਿਸ਼ੇਸ਼ ਜਹਾਜ਼ ਰਾਹੀਂ ਵਾਪਸ ਪਹੁੰਚਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।