ਚੰਡੀਗੜ੍ਹ: 10 ਫ਼ਰਵਰੀ, ਦੇਸ਼ ਕਲਿੱਕ ਬਿਓਰੋ
ਦੇਸ਼ ਦੁਨੀਆਂ ਦੇ ਕਲਾ ਪ੍ਰੇਮੀਆਂ ਲਈ ਬੜੇ ਦੁੱਖ ਦੀ ਖਬਰ ਹੈ। ਸਿੱਖ ਇਤਿਹਾਸ ਅਤੇ ਪੰਜਾਬੀ ਵਿਰਾਸਤ ਦੇ ਪ੍ਰਸਿੱਧ ਚਿੱਤਰਕਾਰ ਜਰਨੈਲ ਆਰਟਿਸਟ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਚ ਆਖਰੀ ਸਾਹ ਲਏ। ਉਹ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਪੰਜਾਬ ਆਏ ਹੋਏ ਸਨ।