ਨਵੀਂ ਦਿੱਲੀ, 10 ਫਰਵਰੀ, ਦੇਸ਼ ਕਲਿੱਕ ਬਿਓਰੋ :
ਜੇਲ੍ਹ ਵਿੱਚ ਬੰਦ ਸਾਂਸਦ ਮੈਂਬਰ ਨੂੰ ਸੰਸਦ ਸੈਸ਼ਨ ਵਿੱਚ ਹਿੱਸਾ ਲੈਣ ਲਈ ਦੋ ਦਿਨ ਦੀ ਪੈਰੋਲ ਮਿਲੀ ਹੈ। ਦਿੱਲੀ ਹਾਈਕੋਰਟ ਵੱਲੋਂ ਸੰਸਦ ਸੈਸ਼ਨ ਵਿੱਚ ਹਿੱਸਾ ਲੈਣ ਲਈ 11 ਅਤੇ 13 ਫਰਵਰੀ ਦੀ ਪੈਰੋਲ ਦਿੱਤੀ ਗਈ ਹੈ। ਦਿੱਲੀ ਹਾਈਕੋਰਟ ਵੱਲੋਂ ਬਾਰਾਮੂਲਾ ਤੋਂ ਐਮਪੀ ਇੰਜੀਨੀਅਰ ਅਬਦੁਲ ਰਸ਼ੀਦ ਨੂੰ ਪੈਰੋਲ ਦਿੱਤੀ ਗਈ ਹੈ। ਹਾਈਕੋਰਟ ਨੇ ਦੋ ਦਿਨ ਦੀ ਕਸਟਡੀ ਪੈਰੋਲ ਦਿੱਤੀ ਹੈ।