ਗੁੜਗਾਓਂ, 15 ਫਰਵਰੀ, ਦੇਸ਼ ਕਲਿਕ ਬਿਊਰੋ :
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਪੋਤੀ ਰਾਜਨਦੀਪ ਕੌਰ ਦਾ ਬੀਤੇ ਦਿਨੀ ਗੁੜਗਾਓਂ ਵਿਖੇ ਦੇਹਾਂਤ ਹੋ ਗਿਆ। ਮੈਡੀਕਲ ਦੀ ਪੜ੍ਹਾਈ ਕਰ ਰਹੀ ਰਾਜਨਦੀਪ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸੀ ਅਤੇ ਹਸਪਤਾਲ ਵਿੱਚ ਦਾਖਲ ਸੀ। ਵੀਰਵਾਰ ਦੀ ਰਾਤ ਉਸ ਦੀ ਤਬੀਅਤ ਵਿਗੜ ਗਈ ਤੇ ਉਸ ਦੀ ਮੌਤ ਹੋ ਗਈ ।
ਇਸ ਦੁਖਦ ਘੜੀ ਵਿੱਚ, ਡੱਲੇਵਾਲ ਕਿਸਾਨੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਦੀ ਮੀਟਿੰਗ ਕਰ ਰਹੇ ਸਨ, ਜਿਸ ਕਰਕੇ ਉਹ ਰਾਜਨਦੀਪ ਦੇ ਅੰਤਿਮ ਸਸਕਾਰ ’ਚ ਸ਼ਾਮਲ ਨਹੀਂ ਹੋ ਸਕੇ। ਪੂਰੇ ਪਰਿਵਾਰ ’ਚ ਸੋਗ ਦੀ ਲਹਿਰ ਹੈ ਅਤੇ ਕਿਸਾਨ ਜਥੇਬੰਦੀਆਂ ਨੇ ਵੀ ਦੁਖ ਪ੍ਰਗਟ ਕੀਤਾ ਹੈ।
