SGPC ਦੇ ਪ੍ਰਧਾਨ ਧਾਮੀ ਨੇ ਦਿੱਤਾ ਅਸਤੀਫਾ

ਪੰਜਾਬ

ਅੰਮ੍ਰਿਤਸਰ, 17 ਫਰਵਰੀ, ਦੇਸ਼ ਕਲਿੱਕ ਬਿਓਰੋ :

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਇਕ ਪ੍ਰੈਸ ਕਾਨਫਰੰਸ ਕਰਕੇ ਇਹ ਐਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਥੇਦਾਰ ਅਕਾਲ ਤਖ਼ਤ ਦੀ ਪੋਸਟ ਤੋਂ ਬਾਅਦ ਉਨ੍ਹਾਂ ਵੱਲੋਂ ਅਸਤੀਫਾ ਦਿੱਤਾ ਗਿਆ ਹੈ।  ਜ਼ਿਕਰਯੋਗ ਹੈ ਕਿ ਜਥੇਦਾਰ ਅਕਾਲ ਰਘਬੀਰ ਸਿੰਘ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਪੋਸਟ ਪਾਈ ਸੀ। ਜਿਸ ਨੂੰ ਲੈ ਕੇ ਹੁਣ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੈਤਿਕ ਤੌਰ ਉਤੇ ਜਥੇਦਾਰ ਅਕਾਲ ਤਖਤ ਦਾ ਸਤਿਕਾਰ ਕਰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ 7 ਮੈਂਬਰੀ ਕਮੇਟੀ ਤੋਂ ਵੀ ਫਾਗਰ ਕੀਤਾ ਜਾਵੇ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖ ਕੀਤੀ ਅਪੀਲ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।