ਲੁਧਿਆਣਾ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਦੇ ਵਿਸ਼ਵਕਰਮਾ ਚੌਕ ਗਿੱਲ ਰੋਡ ‘ਤੇ ਸਥਿਤ ਸੋਨੂੰ ਸਾਈਕਲ ਇੰਡਸਟਰੀ ‘ਚ ਅੱਜ ਸੋਮਵਾਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ ਫੈਕਟਰੀ ‘ਚ ਕੰਮ ਕਰ ਰਹੇ ਦੋ ਮਜ਼ਦੂਰ ਜਲ਼ ਕੇ ਮਰ ਗਏ। ਜਦਕਿ ਤਿੰਨ ਹੋਰ ਵਰਕਰ ਜ਼ਖਮੀ ਹੋ ਗਏ। ਅੱਗ ਇੰਨੀ ਭਿਆਨਕ ਸੀ ਕਿ ਮਜ਼ਦੂਰਾਂ ਨੂੰ ਬਚਣ ਦਾ ਮੌਕਾ ਵੀ ਨਹੀਂ ਮਿਲਿਆ।
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ‘ਚ ਜੁਟੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੱਧੂ ਮੌਕੇ ‘ਤੇ ਪਹੁੰਚੇ। ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਵਿਜੇ ਕੁਮਾਰ ਦੀ ਅਗਵਾਈ ਹੇਠ ਤਿੰਨ ਫਾਇਰ ਟੈਂਡਰਾਂ ਨੇ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।
