ਪੰਜਾਬ ‘ਚ ਪਏ ਮੀਂਹ ਕਾਰਨ ਠੰਢ ਵਧੀ, ਫਿਰ ਬਦਲੇਗਾ ਮੌਸਮ
ਚੰਡੀਗੜ੍ਹ, 21 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 4.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਰਾਜ ਵਿੱਚ ਇਹ ਆਮ ਨਾਲੋਂ 1.8 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 25.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਅੱਜ ਮੌਸਮ ਸਾਫ਼ ਰਹਿਣ ਦੀ ਉਮੀਦ ਹੈ।ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਅੰਮ੍ਰਿਤਸਰ ਵਿੱਚ 36 ਮਿਲੀਮੀਟਰ, ਲੁਧਿਆਣਾ ਵਿੱਚ 6, ਪਟਿਆਲਾ ਵਿੱਚ 9, ਫਰੀਦਕੋਟ ਵਿੱਚ 11, ਹੁਸ਼ਿਆਰਪੁਰ ਵਿੱਚ 15.5, ਐਸਬੀਐਸ ਨਗਰ ਵਿੱਚ 5.3 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਅੱਜ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਜਿਸ ਤੋਂ ਬਾਅਦ ਅੱਜ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 24 ਫਰਵਰੀ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਦਾ ਅਸਰ ਹਿਮਾਚਲ ਦੇ ਪਹਾੜੀ ਇਲਾਕਿਆਂ ‘ਚ ਦੇਖਣ ਨੂੰ ਮਿਲੇਗਾ। 24 ਫਰਵਰੀ ਤੋਂ ਪਹਾੜੀ ਇਲਾਕਿਆਂ ‘ਚ ਬਾਰਿਸ਼ ਦੇ ਨਾਲ-ਨਾਲ ਬਰਫਬਾਰੀ ਵੀ ਹੋ ਸਕਦੀ ਹੈ।
ਮੈਦਾਨੀ ਇਲਾਕਿਆਂ ਵਿੱਚ ਇਸ ਦਾ ਅਸਰ 26 ਫਰਵਰੀ ਨੂੰ ਪਵੇਗਾ। 26 ਜਨਵਰੀ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ‘ਚ ਪਏ ਮੀਂਹ ਕਾਰਨ ਠੰਢ ਵਧੀ, ਫਿਰ ਬਦਲੇਗਾ ਮੌਸਮ
Published on: February 21, 2025 7:22 am