ਪੰਜਾਬ ‘ਚ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ

ਪੰਜਾਬ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਦਾ ਤਾਪਮਾਨ ਆਮ ਤੋਂ ਵੱਧ ਗਰਮ ਬਣਿਆ ਹੋਇਆ ਹੈ। ਪਿਛਲੇ ਦਿਨੀਂ ਤੇਜ਼ ਧੁੱਪ ਨਿਕਲਣ ਅਤੇ ਪੱਛਮੀ ਗੜਬੜੀ ਕਰਕੇ ਤਾਪਮਾਨ ਵਿੱਚ ਇਸ ਤਰ੍ਹਾਂ ਦਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਦਿਨ ਦਾ ਤਾਪਮਾਨ 30 ਡਿਗਰੀ ਤੋਂ ਪਾਰ ਹੋ ਜਾਏਗਾ।
ਇਸੇ ਦੌਰਾਨ ਪੱਛਮੀ ਗੜਬੜੀ ਕੱਲ੍ਹ ਤੋਂ ਸਰਗਰਮ ਹੋ ਗਈ ਹੈ, ਪਰ ਇਸਦਾ ਅਸਰ ਮੈਦਾਨੀ ਇਲਾਕਿਆਂ ਵਿੱਚ 12 ਮਾਰਚ ਤੋਂ ਦੇਖਣ ਨੂੰ ਮਿਲੇਗਾ। ਮੌਸਮ ਵਿਗਿਆਨ ਕੇਂਦਰ ਮੁਤਾਬਕ, ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਇਆ, ਹਾਲਾਂਕਿ ਇਹ ਆਮ ਤੋਂ 2.2 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ।
ਪੱਛਮੀ ਗੜਬੜੀ ਦਾ ਅਸਰ ਉੱਚੀਆਂ ਪਹਾੜੀਆਂ ‘ਤੇ ਦਿਖਾਈ ਦੇਣ ਲੱਗਾ ਹੈ। 15 ਮਾਰਚ ਤੱਕ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਜੇਕਰ ਬਾਰਿਸ਼ ਅਤੇ ਬਰਫਬਾਰੀ ਹੁੰਦੀ ਹੈ, ਤਾਂ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਵਿੱਚ ਥੋੜੀ ਗਿਰਾਵਟ ਆ ਸਕਦੀ ਹੈ। ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ 12 ਮਾਰਚ ਤੋਂ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੌਰਾਨ ਗੜੇਮਾਰੀ ਹੋ ਸਕਦੀ ਹੈ ਅਤੇ ਸਰੋਂ ਦੀ ਫਸਲ ਨੂੰ ਨੁਕਸਾਨ ਹੋ ਸਕਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।