ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਲਾਭ ਲੈਣ ਵਾਲੇ ਲਾਭਪਾਤਰੀ ਆਪਣੇ ਸਮੂਹ ਪਰਿਵਾਰਿਕ ਮੈਂਬਰਾਂ ਦੀ ਈ. KYC 31 ਮਾਰਚ ਤੱਕ ਲਾਜ਼ਮੀ ਕਰਾਉਣ

ਟ੍ਰਾਈਸਿਟੀ

ਮੋਹਾਲੀ, 13 ਮਾਰਚ, 2025: ਦੇਸ਼ ਕਲਿੱਕ ਬਿਓਰੋ

ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਨੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਕਾਰਡ ਵਿੱਚ ਦਰਜ ਸਮੂਹ ਪਰਿਵਾਰਿਕ ਮੈਂਬਰਾਂ ਦੀ ਈ. ਕੇ. ਵਾਈ. ਸੀ. ਆਪਣੇ ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਦੇ ਹੋਏ ਮਿਤੀ 31.03.2025 ਤੱਕ ਕਰਵਾਉਣੀਂ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਈ. ਕੇ. ਵਾਈ. ਸੀ. ਨਾ ਹੋਣ ਦੀ ਸੂਰਤ ਵਿੱਚ ਹੋ ਸਕਦਾ ਹੈ ਕਿ ਅਗਲੇ ਕਣਕ ਦੇ ਵੰਡ ਚੱਕਰ ਦੌਰਾਨ, ਜਿਨ੍ਹਾਂ ਮੈਂਬਰਾਂ ਦੀ ਈ. ਕੇ. ਵਾਈ. ਸੀ. ਨਹੀਂ ਹੋਈ ਹੈ, ਉਹ ਮੈਂਬਰ ਕਣਕ ਦਾ ਲਾਭ ਲੈਣ ਤੋਂ ਵਾਂਝੇ ਰਹਿ ਸਕਦੇ ਹਨ। ਇਸ ਲਈ ਤੁਰੰਤ ਈ. ਕੇ. ਵਾਈ. ਸੀ. ਕਰਵਾ ਕੇ ਲਾਭ ਯਕੀਨੀ ਬਣਾਇਆ ਜਾਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।