ਯੁਵਕ ਕਲੱਬ ਬਣਨਗੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸੈਨਾਨੀ

ਪੰਜਾਬ

ਪੰਜਾਬ ਸਰਕਾਰ ਵੱਲੋਂ ਯੁਵਕ ਕਲੱਬਾਂ ਨੂੰ ਸਹਾਇਤਾ ਰਾਸ਼ੀ ਤਕਸੀਮ

ਸ੍ਰੀ ਮੁਕਤਸਰ ਸਾਹਿਬ, 17 ਮਾਰਚ, ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਯੁਵਕ ਕਲੱਬਾਂ ਨੂੰ ਸਹਾਇਤਾ ਰਾਸ਼ੀ ਤਕਸੀਮ ਕੀਤੀ ਗਈ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ ਜਗਦੀਪ ਸਿੰਘ ਕਾਕਾ ਬਰਾੜ, ਡਿਪਟੀ ਕਮਿਸ਼ਨਰ ਸ੍ਰੀ ਅਭੀਜੀਤ ਕਪਲੀਸ਼ ਆਈਏਐਸ ਅਤੇ ਸ੍ਰੀ ਅਮੀਤ ਸਿੰਘ ਖੁਡੀਆਂ ਨੇ ਕਲੱਬਾਂ ਨੂੰ ਇਸ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ।

ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਯੂਥ ਕਲੱਬ ਸਮਾਜ ਭਲਾਈ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਪਰ ਨਾਲ ਹੀ ਉਹਨਾਂ ਨੇ ਕਲੱਬਾਂ ਨੂੰ ਕਿਹਾ ਕਿ ਉਹ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਪਾਰਦਰਸ਼ੀ ਤਰੀਕੇ ਨਾਲ ਕੰਮਕਾਜ ਕਰਨ ਤਾਂ ਉਹਨਾਂ ਨੂੰ ਲੋਕਾਂ ਤੋਂ ਹੋਰ ਵਧੇਰੇ ਸਾਥ ਮਿਲੇਗਾ।

ਡਿਪਟੀ ਕਮਿਸ਼ਨਰ ਸ੍ਰੀ ਅਭਜੀਤ ਕਪਲੀਸ਼ ਨੇ ਕਿਹਾ ਕਿ ਨੌਜਵਾਨ ਕਲੱਬ ਸਮਾਜ ਸੇਵਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਵਿੱਚ ਵੀ ਇਹ ਕਲੱਬ ਜ਼ਿਲਾ ਪ੍ਰਸ਼ਾਸਨ ਦੇ ਸੈਨਾਨੀ ਬਣਨਗੇ। ਉਹਨਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਮੁਕਤ ਸ਼੍ਰੀ ਮੁਕਤਸਰ ਸਾਹਿਬ ਲਈ ਖੇਡਾਂ ਮੁਹਿੰਮ ਦੀ ਆਗਾਜ਼ ਕੀਤਾ ਜਾ ਰਿਹਾ ਹੈ ਜਿਸ ਵਿੱਚ ਇਹ ਕਲੱਬ ਵੱਧ ਚੜ੍ਹ ਕੇ ਆਪਣੀ ਭੂਮਿਕਾ ਨਿਭਾਉਣ। ਉਹਨਾਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਕਲੱਬਾਂ ਨੂੰ ਹਰ ਮਦਦ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਰਦਰਸ਼ੀ ਤਰੀਕੇ ਨਾਲ ਕੰਮ ਕਰਦੇ ਹੋਏ ਇਹ ਕਲੱਬਾਂ ਸਮਾਜ ਭਲਾਈ ਦੇ ਕੰਮਾਂ ਵਿੱਚ ਮੋਹਰੀ ਭੂਮਿਕਾ ਨਿਭਉਣ।

ਸ਼੍ਰੀ ਅਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੀ ਗਈ ਇਹ ਮਦਦ ਕਲੱਬਾਂ ਵਿੱਚ ਨਵਾਂ ਉਤਸ਼ਾਹ ਭਰੇਗੀ। ਉਨਾਂ ਨੇ ਕਿਹਾ ਕਿ ਸਾਂਝੇ ਕੰਮਾਂ ਵਿੱਚ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਕੰਮ ਕੀਤਾ ਜਾਵੇ ਤਾਂ ਜੋ ਅਸੀਂ ਆਪਣੇ ਪਿੰਡਾਂ ਨੂੰ ਹੋਰ ਬਿਹਤਰ ਕਰ ਸਕੀਏ। ਇਸ ਮੌਕੇ ਮੁੱਖ ਮੰਤਰੀ ਫੀਲਡ ਅਫ਼ਸਰ ਸ੍ਰੀ ਪੁਨੀਤ ਸ਼ਰਮਾ ਨੇ ਕਿਹਾ ਕਿ ਕਲੱਬਾਂ ਦੀ ਭੂਮਿਕਾ ਮਹੱਤਵਪੂਰਨ ਹੈ। ਉਨਾਂ ਨੇ ਕਲੱਬਾਂ ਨੂੰ ਕਿਹਾ ਕਿ ਉਹ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ।

 ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਰਘਬੀਰ ਸਿੰਘ ਮਾਨ ਨੇ ਇਸ ਮੌਕੇ ਕਿਹਾ ਕਿ ਸਰਕਾਰ ਵੱਲੋਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਦਦ ਜਾਰੀ ਰਹੇਗੀ ਅਤੇ ਕਲੱਬ ਦਿੱਤੀ ਗਈ ਰਕਮ ਦਾ ਸਹੀ ਤਰੀਕੇ ਨਾਲ ਇਸਤੇਮਾਲ ਕਰਨ।

ਇਸ ਮੌਕੇ ਸਹਾਇਤਾ ਰਾਸ਼ੀ ਪ੍ਰਾਪਤ ਕਰਨ ਵਾਲੇ ਕਲੱਬਾਂ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਭਰੋਸਾ ਦਿੱਤਾ ਕਿ ਉਹ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾਣ ਵਾਲੇ ਕਿਸੇ ਵੀ ਕਾਰਜ ਵਿੱਚ ਵੱਧ ਚੜ੍ਹ ਕੇ ਪ੍ਰਸ਼ਾਸਨ ਦਾ ਸਾਥ ਦੇਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।