ਵਧੀਕ ਜਿ਼ਲ੍ਹਾ ਮੈਜਿਸਟਰੇਟ ਨੇ ਪ੍ਰੀਖਿਆਵਾਂ ਕੇਂਦਰਾਂ ਦੇ 100 ਮੀਟਰ ਦੇ ਘੇਰੇ  ਵਿੱਚ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਲਗਾਈ ਪਾਬੰਦੀ

Punjab


ਸ੍ਰੀ ਮੁਕਤਸਰ ਸਾਹਿਬ, 19 ਮਾਰਚ, ਦੇਸ਼ ਕਲਿੱਕ ਬਿਓਰੋ  
                            ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿ਼ਲ੍ਹਾ ਸ੍ਰੀ  ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਜਾ ਰਹੀਆਂ ਨੌਵੀ ਅਤੇ ਗਿਆਰਵੀਂ ਸ੍ਰੇਣੀ ਦੀਆਂ ਪ੍ਰੀਖਿਆਵਾਂ ਲਈ ਸਥਾਪਿਤ ਕੀਤੇ ਗਏ ਪ੍ਰੀਖਿਆਂ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਪ੍ਰੀਖਿਆਵਾਂ  ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਣੀ ਰਹੇ ਅਤੇ ਕੋਈ ਵੀ ਅਣ—ਸੁਖਾਂਵੀ ਘਟਨਾ ਨਾ ਵਾਪਰੇ।  
      ਇਹ ਹੁਕਮ ਡਿਊਟੀ ’ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ
ਦੇ ਰਹੇ ਪ੍ਰੀਖਿਆਰਥੀਆਂ ਅਤੇ ਪ੍ਰੀਖਿਆਰਥੀ ਦੇ ਇੱਕ ਪਰਿਵਾਰਕ ਮੈਂਬਰ ਤੇ ਲਾਗੂ ਨਹੀਂ ਹੋਣਗੇ । ਇਹ ਹੁਕਮ 6 ਅਪ੍ਰੈਲ 2025 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।