ਨਜ਼ਰਬੰਦ ਕਿਸਾਨਾਂ ਨੇ ਕੀਤੀ ਭੁੱਖ ਹੜਤਾਲ

ਪੰਜਾਬ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਨੇ 13 ਮਹੀਨਿਆਂ ਤੋਂ ਬੰਦ ਹਰਿਆਣਾ-ਪੰਜਾਬ ਦੀ ਸ਼ੰਭੂ ਅਤੇ ਖਨੌਰੀ ਸਰਹੱਦ ਨੂੰ ਖਾਲੀ ਕਰ ਦਿੱਤਾ ਹੈ। ਇੱਥੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹਟਾ ਦਿੱਤਾ ਗਿਆ। ਇਸ ਦੌਰਾਨ ਸੈਂਕੜੇ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਬਣਾਏ ਗਏ ਸ਼ੈੱਡਾਂ ਨੂੰ ਬੁਲਡੋਜ਼ਰ ਨਾਲ ਹਟਾ ਦਿੱਤਾ ਗਿਆ।
ਇਸ ਦੌਰਾਨ ਸਾਰੇ ਨਜ਼ਰਬੰਦ ਕਿਸਾਨ ਭੁੱਖ ਹੜਤਾਲ ‘ਤੇ ਚਲੇ ਗਏ ਹਨ। ਇਹ ਜਾਣਕਾਰੀ ਕਿਸਾਨ ਨੇਜਾ ਜਗਜੀਤ ਸਿੰਘ ਡੱਲੇਵਾਲ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।