ਇੰਪਰੂਵਮੈਂਟ ਟਰੱਸਟ ਦੇ ਨਵ ਨਿਯੁਕਤ ਚੇਅਰਮੈਨ ਗਗਨਦੀਪ ਧਾਲੀਵਾਲ 22 ਮਾਰਚ ਨੂੰ ਸੰਭਾਲਣਗੇ ਆਹੁਦਾ

ਪੰਜਾਬ

ਫਰੀਦਕੋਟ 20 ਮਾਰਚ 2025, ਦੇਸ਼ ਕਲਿੱਕ ਬਿਓਰੋ

ਇੰਪਰੂਵਮੈਂਟ ਟਰੱਸਟ ਫਰੀਦਕੋਟ ਦੇ ਨਵ ਨਿਯੁਕਤ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ 22 ਮਾਰਚ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਇੰਪਰੂਵਮੈਂਟ ਟਰੱਸਟ ਦਫ਼ਤਰ ਫਰੀਦਕੋਟ  (ਕੋਟਕਪੂਰਾ ਰੋਡ) ਵਿਖੇ  ਸਾਹਮਣੇ  ਬਾਬਾ ਫਰੀਦ ਸੱਭਿਆਚਾਰ ਕੇਂਦਰ ਫਰੀਦਕੋਟ ਆਪਣਾ ਅਹੁਦਾ ਸੰਭਾਲਣਗੇ।

ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਫਰੀਦਕੋਟ ਵਿਖੇ ਮੌਜੂਦ ਇੰਪਰੂਵਮੈਂਟ ਟਰੱਸਟ ਦੇ ਦਫ਼ਤਰ ਵਿਖੇ 11 ਵਜੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਤੋਂ ਬਾਅਦ ਪਾਰਟੀ ਲੀਡਰਸ਼ਿਪ ਤੇ ਮਾਣਯੋਗ ਵਿਧਾਇਕਾਂ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਣਗੇ।  ਉਹਨਾਂ ਨੇ ਸਮੂਹ ਜ਼ਿਲ੍ਹਾ ਫਰੀਦਕੋਟ ਵਾਸੀਆਂ ਨੂੰ ਪਹੁੰਚ ਕੇ ਆਸ਼ੀਰਵਾਦ ਦੇਣ ਦੀ ਅਪੀਲ ਕੀਤੀ।

ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ। ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਵਾਇਆ ਕਿ ਸੂਬੇ ਦੀ ਸਰਕਾਰ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਲਗਨ ਅਤੇ ਮਿਹਨਤ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਵੀ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਚੋਣਾਂ ਦੇ ਨਤੀਜਿਆਂ ਨੂੰ ਦੇਖਦੇ ਹੋਏ ਪੰਜਾਬ ਅੰਦਰ ਨਵੀਂ ਰਣਨੀਤੀ ਤਹਿਤ ਆਮ ਆਦਮੀ ਪਾਰਟੀ ਕੰਮ ਕਰਨ ਲੱਗੀ ਹੈ। ਇਸੇ ਕੜੀ ਅਧੀਨ ਸਾਰਿਆਂ ਨੂੰ ਜ਼ਿੰਮੇਵਾਰੀਆਂ ਦੇ ਕੇ ਆਪੋ ਆਪਣੇ ਕੰਮ ਲਾਇਆ ਜਾ ਰਿਹਾ ਹੈ ਤਾਂ ਜੋ ਪਾਰਟੀ ਹੋਰ ਮਜ਼ਬੂਤ ਹੋ ਸਕੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।