ਲਖਨਊ, 28 ਮਾਰਚ, ਦੇਸ਼ ਕਲਿਕ ਬਿਊਰੋ :
ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਦੇ ਭੋਜਪੁਰ ਥਾਣਾ ਖੇਤਰ ਵਿੱਚ ਇੱਕ ਕੱਪੜਾ ਫੈਕਟਰੀ ਵਿੱਚ ਬੁਆਇਲਰ ਫਟ ਗਿਆ। ਇਸ ਘਟਨਾ ‘ਚ 3 ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦਕਿ 6 ਲੋਕ ਜ਼ਖਮੀ ਹੋ ਗਏ ਹਨ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਸ ਅਜੇ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਬਾਇਲਰ ਕਿਵੇਂ ਫਟਿਆ। ਪਰ ਜਾਂਚ ਕੀਤੀ ਜਾ ਰਹੀ ਹੈ। ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਸਾਰੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।
