ਨੇਪੀਦਾ, 29 ਮਾਰਚ, ਦੇਸ਼ ਕਲਿਕ ਬਿਊਰੋ :
Myanmar Earthquake ਮਿਆਂਮਾਰ ‘ਚ ਸ਼ੁੱਕਰਵਾਰ ਨੂੰ ਆਏ ਭੂਚਾਲ ‘ਚ ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਪਾਰ ਹੋ ਸਕਦੀ ਹੈ। ਇਹ ਖਦਸ਼ਾ ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ (ਯੂ. ਐੱਸ. ਜੀ. ਐੱਸ.) ਨੇ ਪ੍ਰਗਟਾਇਆ ਹੈ। ਥਾਈਲੈਂਡ, ਬੰਗਲਾਦੇਸ਼, ਚੀਨ ਅਤੇ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।
ਮਿਆਂਮਾਰ ਦੀ ਫੌਜੀ ਸਰਕਾਰ ਨੇ ਘੱਟੋ-ਘੱਟ 694 ਮੌਤਾਂ ਦੀ ਪੁਸ਼ਟੀ ਕੀਤੀ ਹੈ, ਜਦੋਂ ਕਿ 1,670 ਲੋਕ ਜ਼ਖਮੀ ਹਨ। ਦੂਜੇ ਪਾਸੇ ਥਾਈਲੈਂਡ ਵਿੱਚ 10 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤਰ੍ਹਾਂ ਹੁਣ ਤੱਕ ਇਸ ਤਬਾਹੀ ਵਿੱਚ 700 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਮਿਆਂਮਾਰ ‘ਚ ਸ਼ੁੱਕਰਵਾਰ ਸਵੇਰੇ 11:50 ਵਜੇ 7.7 ਤੀਬਰਤਾ ਦਾ ਭੂਚਾਲ ਆਇਆ ਸੀ। ਮਿਆਂਮਾਰ ਅਤੇ ਥਾਈਲੈਂਡ ਵਿੱਚ 200 ਸਾਲਾਂ ਵਿੱਚ ਇਹ ਸਭ ਤੋਂ ਵੱਡਾ ਭੂਚਾਲ ਹੈ। ਭਾਰੀ ਤਬਾਹੀ ਕਾਰਨ ਮਿਆਂਮਾਰ ਦੇ 6 ਰਾਜਾਂ ਅਤੇ ਪੂਰੇ ਥਾਈਲੈਂਡ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ।

ਮਿਆਂਮਾਰ ‘ਚ ਭਿਆਨਕ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਦਸ ਹਜ਼ਾਰ ਤੋਂ ਵਧਣ ਦਾ ਖ਼ਦਸ਼ਾ
Published on: March 29, 2025 9:48 am